ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਸੀਟ ਲਈ ਹਲਕਾ ਤਲਵੰਡੀ ਸਾਬੋ ਤੋਂ ਮੌਜੂਦਾ ਵਿਧਾਇਕ ਬਲਜਿੰਦਰ ਕੌਰ ਨੂੰ ਮੈਦਾਨ ਵਿਚ ਉਤਾਰਿਆ ਹੈ। ਫਿਲਹਾਲ ਅਜੇ ਤਕ ਅਕਾਲੀ ਦਲ ਅਤੇ ਕਾਂਗਰਸ ਵਲੋਂ ਬਠਿੰਡਾ ਸੰਸਦੀ ਸੀਟ ਲਈ ਉਮੀਦਵਾਰਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ, ਜਦਕਿ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ਬਠਿੰਡਾ ਦੇ ਮੈਦਾਨ ਵਿਚ ਉਤਾਰਿਆ ਗਿਆ ਹੈ।
ਪ੍ਰੋਫੈਸਰ ਬਲਜਿੰਦਰ ਕੌਰ ਦਾ ਟਾਕਰਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਤੈਅ ਮੰਨਿਆ ਜਾ ਰਿਹਾ ਹੈ। 'ਆਪ' ਵਲੋਂ ਬਲਜਿੰਦਰ ਕੌਰ ਦੇ ਨਾਂ ਦਾ ਐਲਾਨ ਕਰਨ ਤੋਂ ਬਾਅਦ ਬਠਿੰਡਾ 'ਚ ਲੋਕ ਸਭਾ ਸੀਟ 'ਤੇ ਮੁਕਾਬਲਾ ਹੋਰ ਵੀ ਦਿਲਚਸਪ ਹੋ ਗਿਆ ਹੈ ਕਿਉਂਕਿ ਇਕ ਪਾਸੇ ਜਿੱਥੇ ਹਰਸਿਮਰਤ ਕੌਰ ਬਾਦਲ ਦਾ ਬਠਿੰਡਾ ਤੋਂ ਚੋਣ ਲੜਨਾ ਲਗਭਗ ਤੈਆ ਮੰਨਿਆ ਜਾ ਰਿਹਾ ਹੈ, ਉਥੇ ਹੀ ਬਲਜਿੰਦਰ ਕੌਰ ਦਾ ਮੁਕਾਬਲਾ ਪਾਰਟੀ ਦੇ ਪੁਰਾਣੇ ਸਾਥੀ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨਾਲ ਵੀ ਹੋਵੇਗਾ।
ਪੰਜਾਬ 'ਚ ਚੱਲ ਰਹੀ ਹੈ 4 ਪੰਜਾਬੀ ਫਿਲਮਾਂ ਦੀ ਸ਼ੂਟਿੰਗ
NEXT STORY