ਬਠਿੰਡਾ (ਵੈੱਬ ਡੈਸਕ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਭਾਵੇਂ ਬਠਿੰਡਾ ਵਿਚ ਆਪਣਾ ਉਮੀਦਵਾਰ ਮੈਦਾਨ ਵਿਚ ਨਹੀਂ ਉਤਾਰਿਆ ਹੈ, ਬਾਵਜੂਦ ਇਸ ਦੇ ਪਾਰਟੀ ਪ੍ਰਧਾਨ ਹਰਸਿਮਰਤ ਕੌਰ ਖਿਲਾਫ ਬਠਿੰਡਾ 'ਚ ਡੱਟ ਗਏ ਹਨ। ਟਕਸਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਬਠਿੰਡਾ ਦੇ ਲੋਕਾਂ ਨੂੰ ਬਾਦਲਾਂ ਖਿਲਾਫ ਡੱਟਣ ਅਤੇ ਹਰਸਿਮਰਤ ਕੌਰ ਬਾਦਲ ਨੂੰ ਹਰਾਉਣ ਦੀ ਅਪੀਲ ਕੀਤੀ ਹੈ। ਬਠਿੰਡਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ 10 ਸਾਲ ਪੰਜਾਬ ਦੇ ਲੋਕਾਂ ਦੀ ਰੱਜ ਕੇ ਲੁੱਟ ਕੀਤੀ ਹੈ ਅਤੇ ਸਭ ਤੋਂ ਵੱਡੇ ਦੁਖਾਂਤ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਢਹਿ ਢੇਰੀ ਕੀਤਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਮਨੁੱਖਤਾ ਦਾ ਘਾਣ ਕਰਨ ਵਾਲੇ ਬਾਦਲਾਂ ਨੇ ਹੀ ਬਹਿਬਲ ਕਲਾਂ ਵਿਚ ਸਿੱਖਾਂ 'ਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ। ਇਸ ਲਈ ਹੁਣ ਸਮਾਂ ਹੈ ਕਿ ਲੋਕ ਹੁਣ ਬਾਦਲ ਪਰਿਵਾਰ ਨੂੰ ਸਬਕ ਸਿਖਾਉਣ ਅਤੇ ਜਿੱਥੇ-ਜਿੱਥੇ ਵੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਖੜ੍ਹੇ ਹਨ, ਉਨ੍ਹਾਂ ਨੂੰ ਵੋਟ ਨਾ ਪਾਉਣ।
ਕਾਂਗਰਸ 'ਤੇ ਬੋਲਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਨੇ 1984 ਵਿਚ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾਇਆ ਸੀ, ਜਿਸ ਵਿਚ ਕਈ ਸਿੱਖਾਂ ਦੀਆਂ ਜਾਨਾਂ ਚਲਈਆਂ ਗਈਆਂ ਸਨ। ਇਸ ਲਈ ਲੋਕਾਂ ਕਾਂਗਰਸ ਨੂੰ ਮੂੰਹ ਨਾ ਲਾਉਣ। ਬ੍ਰਹਮਪੁਰਾ ਨੇ ਕਿਹਾ ਕਿ ਲੋਕ ਉਸ ਉਮੀਦਵਾਰ ਨੂੰ ਵੋਟ ਪਾਉਣ ਜਿਹੜਾ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰੇ ਅਤੇ ਸਾਫ ਅਕਸ ਵਾਲਾ ਹੋਵੇ। ਇਸ ਦੇ ਨਾਲ ਹੀ ਬ੍ਰਹਮਪੁਰਾ ਨੇ ਸਾਫ ਕੀਤਾ ਕਿ ਭਾਵੇਂ ਉਨ੍ਹਾਂ ਦਾ ਇਕ ਹੀ ਉਮੀਦਵਾਰ ਮੈਦਾਨ ਵਿਚ ਹੈ ਪਰ ਉਹ ਆਉਣ ਵਾਲੇ ਦਿਨਾਂ ਵਿਚ ਐਲਾਨ ਕਰਨਗੇ ਕਿ ਉਹ ਕਿਸ ਉਮੀਦਵਾਰ ਜਾਂ ਪਾਰਟੀ ਨੂੰ ਸਮਰਥਨ ਕਰਦੇ ਹਨ।
ਔਰਤ ਹੋਵੇ ਜਾਂ ਮਰਦ ਕਿਸੇ ਵੀ ਤਰ੍ਹਾਂ ਦੀ ਸਰੀਰਕ ਕਮਜ਼ੋਰੀ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਆਯੁਰਵੈਦਿਕ ਇਲਾਜ
NEXT STORY