ਜਲੰਧਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਕਾਂਗਰਸ 'ਚ ਜਾਣ ਦੀਆਂ ਅਫਵਾਹਾਂ 'ਤੇ ਸਪੱਸ਼ਟੀਕਰਨ ਦਿੱਤਾ ਹੈ। ਅਮਨ ਅਰੋੜਾ ਨੇ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਉਹ ਕਾਂਗਰਸ ਵਿਚ ਸ਼ਾਮਲ ਨਹੀਂ ਹੋ ਰਹੇ ਹਨ। ਕਾਂਗਰਸ 'ਚ ਸ਼ਮੂਲੀਅਤ ਕਰਨ ਦੀਆਂ ਖਬਰਾਂ ਨੂੰ ਬੇਬੁਨਿਆਦ ਦੱਸਦੇ ਹੋਏ ਅਰੋੜਾ ਨੇ ਕਿਹਾ ਕਿ ਇਕ ਪੱਤਰਕਾਰ ਅਜਿਹੀਆਂ ਅਫਵਾਹਾਂ ਫੈਲਾਅ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 'ਆਪ' ਦੇ ਬਾਗੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੀ ਕਾਂਗਰਸ ਵਿਚ ਸ਼ਮੂਲੀਅਤ ਕਰ ਚੁੱਕੇ ਸਨ ਅਤੇ ਇਕ ਹੋਰ 'ਆਪ' ਵਿਧਾਇਕ ਦੇ ਕਾਂਗਰਸ ਵਿਚ ਸ਼ਾਮਲ ਕਰਨ ਦੀਆਂ ਕਨਸੋਹਾਂ ਤੇਜ਼ ਸਨ। ਚਰਚਾ ਇਹ ਵੀ ਸੀ ਕਿ 'ਆਪ' ਵਿਧਾਇਕ ਅਮਨ ਅਰੋੜਾ ਵੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ ਜਿਸ 'ਤੇ ਅਰੋੜਾ ਨੇ ਖੁਦ ਸਪੱਸ਼ਟੀਕਰਨ ਦੇ ਕੇ ਇਨ੍ਹਾਂ ਅਫਵਾਹਾਂ 'ਤੇ ਵਿਰਾਮ ਲਗਾ ਦਿੱਤਾ ਹੈ।
Punjab Wrap Up : ਪੜ੍ਹੋ 3 ਮਈ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ
NEXT STORY