ਨਵੀਂ ਦਿੱਲੀ\ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਤਿੰਨ ਵੱਡੀਆਂ ਰੈਲੀਆਂ ਕਰਨ ਜਾ ਰਹੇ ਹਨ। ਸ਼ੁੱਕਰਵਾਰ ਨੂੰ ਦਿੱਲੀ ਵਿਖੇ ਹੋਈ ਆਮ ਆਦਮੀ ਪਾਰਟੀ ਦੀ ਨੈਸ਼ਨਲ ਇਗਜ਼ੈਕਟਿਵ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਰ 20 ਜਨਵਰੀ ਨੂੰ ਬਰਨਾਲਾ, 28 ਜਨਵਰੀ ਨੂੰ ਗੜ੍ਹਸ਼ੰਕਰ ਦੇ ਨੇੜਲੇ ਇਲਾਕੇ ਵਿਚ ਅਤੇ 2 ਫਰਵਰੀ ਨੂੰ ਮਾਝੇ ਵਿਚ ਵੱਡੀ ਰੈਲੀ ਕਰਨਗੇ। ਮਾਨ ਨੇ ਕਿਹਾ ਕਿ ਇਨ੍ਹਾਂ ਰੈਲੀਆਂ ਰਾਹੀਂ ਦਿੱਲੀ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕਾਂ ਤਕ ਪਹੁੰਚਾਇਆ ਜਾਵੇਗਾ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਭਗਵੰਤ ਮਾਨ ਨੇ ਸਾਫ ਕੀਤਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਵਿਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪਹਿਲ ਕਦਮੀ ਕਰਦੇ ਹੋਏ ਪੰਜਾਬ ਵਿਚ 5 ਸੀਟਾਂ 'ਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ ਅਤੇ ਬਾਕੀ ਸੀਟਾਂ 'ਤੇ ਜਲਦ ਐਲਾਨ ਦਿੱਤੇ ਜਾਣਗੇ।
ਦਲਜੀਤ ਚੀਮਾ ਅਕਾਲ ਤਖਤ ਲੈ ਕੇ ਗਏ ਸੀ ਡੇਰਾ ਮੁਖੀ ਦਾ ਮੁਆਫੀਨਾਮਾ : ਅਰੋੜਾ
NEXT STORY