ਫਗਵਾੜਾ (ਅਸ਼ੋਕ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਮੌਕੇ ਡੇਰਾ ਸੱਚਾ ਸੌਦਾ ਤੋਂ ਵੋਟਾਂ ਦੀ ਮੰਗ ਕਰਨੀ ਹੈ ਜਾਂ ਨਹੀਂ ਇਸ ਬਾਰੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨਗੇ। ਅੱਜ ਇਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨ ਮੌਕੇ ਸੁਨੀਲ ਕੁਮਾਰ ਜਾਖੜ ਦੇ ਬਿਆਨ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਅੱਜ ਕੱਲ ਸਿੱਖੀ ਦਾ ਰੱਖਵਾਲਾ ਦੱਸਣ ਵਾਲੇ ਜਾਖੜ ਦੇ ਪਿਤਾ ਨੇ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਲਈ ਸਿੱਖਾਂ ਨੂੰ ਸਿੱਖੜੇ ਦੱਸ ਕੇ ਕੌਮ ਦਾ ਨੁਕਸਾਨ ਕੀਤਾ ਸੀ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੂਰੇ ਦੇਸ਼ ਦੇ ਮੁੱਖ ਮੰਤਰੀਆਂ 'ਤੋਂ ਨਿਕੰਮਾ ਦੱਸਦਿਆਂ ਕਿਹਾ ਕਿ ਕੋਈ ਵੀ ਅਜਿਹਾ ਮੁੱਖ ਮੰਤਰੀ ਨਹੀਂ ਹੋਵੇਗਾ, ਜਿਸ ਨੇ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਵਾਅਦੇ ਕੀਤੇ, ਵਾਅਦੇ ਨਾ ਪੂਰੇ ਕਰ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੋਵੇ। ਕੈਪਟਨ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਰਿਮੋਰਟ ਕੰਟਰੋਲ ਨਾਲ ਚੱਲ ਰਹੀ ਹੈ, ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀਆਂ 13 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗਾ।
ਅਕਾਲੀ ਦਲ ਟਕਸਾਲੀ ਵਲੋਂ ਬਣਾਈ ਗਈ ਪਾਰਟੀ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪਾਰਟੀ ਦਾ ਨਾਂ ਹੀ ਗਲਤ ਰੱਖਿਆ ਹੈ, ਇਸ 'ਚ ਕੋਈ ਟਕਸਾਲੀ ਨਹੀਂ ਸਾਰੇ 'ਨਾਕਾਰਾ' ਆਗੂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ 'ਚੋਂ ਕੱਢੇ ਗਏ ਤਿੰਨਾਂ ਆਗੂਆਂ ਨੂੰ ਚੋਣ ਮੈਦਾਨ 'ਚ ਆ ਕੇ ਆਪਣਾ ਕੱਦ ਦੇਖ ਲੈਣਾ ਚਾਹੀਦਾ ਹੈ।
ਬੈਂਸ ਦੇ ਲਾਈਵ ਚਿੱਟਾ ਖਰੀਦਣ ਤੋਂ ਬਾਅਦ ਪੁਲਸ ਦਾ ਐਕਸ਼ਨ
NEXT STORY