ਚੰਡੀਗੜ੍ਹ : ਅਕਾਲੀ ਦਲ 'ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਹੀ ਜਗਮੀਤ ਬਰਾੜ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੀਤਾ ਗਿਆ ਹੈ। ਦੱਸ ਦਈਏ ਕਿ ਕਰੀਬ 40 ਸਾਲ ਤੋਂ ਰਾਜਨੀਤੀ 'ਚ ਸਰਗਰਮ ਅਤੇ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਬਿਰਾਜਮਾਨ ਰਹਿ ਚੁੱਕੇ ਜਗਮੀਤ ਸਿੰਘ ਬਰਾੜ ਸ਼ੁੱਕਰਵਾਰ ਨੂੰ ਵੱਡੀ ਗਿਣਤੀ 'ਚ ਸਮਰਥਕਾਂ ਸਮੇਤ ਆਪਣੇ ਗ੍ਰਹਿ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਸਨ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ 'ਚ ਜਗਮੀਤ ਸਿੰਘ ਬਰਾੜ ਅਕਾਲੀ ਦਲ 'ਚ ਸ਼ਾਮਲ ਹੋਏ ਸਨ। ਜਦਕਿ ਪਾਰਟੀ ਨੇ ਇਕ ਦਿਨ ਬਾਅਦ ਹੀ ਜਗਮੀਤ ਬਰਾੜ ਨੂੰ ਹੁਣ ਵੱਡਾ ਅਹੁਦਾ ਦੇ ਕੇ ਨਿਵਾਜਿਆ ਹੈ।
ਫੌਜ ਦੀ ਛਤਰ-ਛਾਇਆ ਹੇਠ ਹੋਣਗੀਆਂ ਪੰਜਾਬ ਦੀਆਂ ਲੋਕ ਸਭਾ ਚੋਣਾਂ
NEXT STORY