ਬਠਿੰਡਾ : ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਸੁਖਪਾਲ ਖਹਿਰਾ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ 'ਚ ਮਾਸਟਰ ਬਲਦੇਵ ਸਿੰਘ ਨੂੰ ਫਰੀਦਕੋਟ ਅਤੇ ਬੀਬੀ ਪਰਜਮੀਤ ਕੌਰ ਖਾਲੜਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਚੋਣ ਜਦਕਿ ਮਨਵਿੰਦਰ ਸਿੰਘ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਹ ਦੋਵੇਂ ਉਮੀਦਵਾਰ ਪੰਜਾਬ ਏਕਤਾ ਪਾਰਟੀ ਵਲੋਂ ਚੋਣ ਲੜਨਗੇ। ਇਸ ਤੋਂ ਇਲਾਵਾ ਬਸਪਾ ਵਲੋਂ ਵਿਕਰਮ ਸਿੰਘ ਸੋਢੀ ਨੂੰ ਸ੍ਰੀ ਆਨੰਦਪੁਰ ਸਾਹਿਬ, ਬਲਵਿੰਦਰ ਸਿੰਘ ਨੂੰ ਜਲੰਧਰ ਤੋਂ ਅਤੇ ਚੌਧਰੀ ਖੁਸ਼ੀ ਰਾਮ ਨੂੰ ਹੁਸ਼ਿਆਰਪੁਰ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਆਰ. ਐੱਮ. ਪੀ. ਆਈ. (ਇਨਕਲਾਬੀ ਮਾਰਕਸਵਾਦੀ ਪਾਰਟੀ) ਨੂੰ ਗੁਰਦਾਸਪੁਰ ਤੋਂ ਚੋਣ ਲੜੇਗੀ। ਇਸ ਤੋਂ ਇਲਾਵਾ ਪੰਜਾਬ ਏਕਤਾ ਪਾਰਟੀ ਬਠਿੰਡਾ ਤੋਂ ਉਮੀਦਵਾਰ ਦੇ ਨਾਂ ਦਾ ਐਲਾਨ ਕਰੇਗੀ ਅਤੇ ਸੰਗਰੂਰ ਸੀਟ 'ਤੇ ਵੀ ਫਿਲਹਾਲ ਚਰਚਾ ਚੱਲ ਰਹੀ ਹੈ। ਜਦਕਿ ਲੁਧਿਆਣਾ, ਅੰਮ੍ਰਿਤਸਰ ਸੀਟ ਲੋਕ ਇਨਸਾਫ ਪਾਰਟੀ ਨੂੰ ਦਿੱਤੀ ਗਈ ਹੈ।
ਫਿਰੋਜ਼ਪੁਰ ਨਹੀਂ ਬਠਿੰਡਾ ਤੋਂ ਹੀ ਚੋਣ ਲੜਣਗੇ ਹਰਸਿਮਰਤ!
NEXT STORY