ਅੰਮ੍ਰਿਤਸਰ (ਸੁਮਿਤ ਖੰਨਾ) : ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸੁਨੀਲ ਜਾਖੜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਜਿਥੇ ਸੁਖਬੀਰ ਬਾਦਲ ਨੂੰ ਹੰਕਾਰੀ ਦੱਸਿਆ, ਉਥੇ ਹੀ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੀ ਖੂਬ ਨਿਸ਼ਾਨੇ ਸਾਧੇ। ਸੁਖਬੀਰ ਨੇ ਕਿਹਾ ਕਿ ਸੁਖਬੀਰ ਬਾਦਲ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਇਹੋ ਹੰਕਾਰ ਉਨ੍ਹਾਂ ਨੂੰ ਲੈ ਡੁੱਬੇਗਾ। ਇਸ ਦੇ ਨਾਲ ਜਾਖੜ ਨੇ ਕਿਹਾ ਕਿ ਗੁਰਦਾਸਪੁਰ ਵਿਚ ਆਪਣੀ ਹਾਰ ਦੇਖ ਕੇ ਹੀ ਭਾਜਪਾ ਵਲੋਂ ਸੰਨੀ ਦਿਓਲ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ।
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਸਿਆਸੀ ਦਿੱਗਜ ਗੁਰੂ ਘਰ ਦਾ ਓਟ ਆਸਰਾ ਲੈ ਰਹੇ ਹਨ। ਇਸ ਤੋਂ ਪਹਿਲਾਂ ਸਵੇਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਧਰਮਪਤਨੀ ਹਰਸਿਮਰਤ ਕੌਰ ਬਾਦਲ ਵੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਸਨ।
ਕਾਂਗਰਸ ਦਾ ਮਿਸ਼ਨ 13 ਅਕਾਲੀ ਪੂਰਾ ਕਰਨਗੇ : ਮਜੀਠੀਆ
NEXT STORY