ਅੰਮ੍ਰਿਤਸਰ (ਜ.ਬ.) : ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੀ ਚੋਣ ਮੁਹਿੰਮ ਅਧੀਨ ਮਜੀਠਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਮੀਟਿੰਗਾਂ ਕਰ ਕੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਵੋਟ ਦੀ ਤਾਕਤ ਤੋਂ ਸੁਚੇਤ ਹੋਣਾ ਚਾਹੀਦਾ ਹੈ, ਕਿਉਂਕਿ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਭਾਰਤ ਦੇ ਭਵਿੱਖ ਦਾ ਫੈਸਲਾ ਕਰਨਗੀਆਂ ਅਤੇ ਲੋਕ 543 ਲੋਕ ਸਭਾ ਮੈਂਬਰਾਂ ਨੂੰ ਚੁਣ ਕੇ ਭੇਜਣਗੇ, ਜੋ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਲੋਕ ਸਭਾ ’ਚ ਬੈਠਣਗੇ, ਜਿੱਥੋਂ ਦੇਸ਼ ਦੀ ਦਿਸ਼ਾ ਅਤੇ ਦਸ਼ਾ ਤੈਅ ਹੁੰਦੀ ਹੈ ਅਤੇ ਕਾਨੂੰਨ ਬਣਾਏ ਜਾਂਦੇ ਹਨ। ਇਸ ਦੌਰਾਨ ਉਨ੍ਹਾਂ ਅਕਾਲੀ ਦਲ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਮਜੀਠਾ ਨੂੰ ਹਮੇਸ਼ਾ ਆਪਣੀ ਜਗੀਰ ਸਮਝਣ ਵਾਲੇ ਅਕਾਲੀ ਦਲ ਦਾ ਮਜੀਠਾ ਵਿਚ ਅੰਤ ਹੋਣ ਜਾ ਰਿਹਾ ਹੈ ਅਤੇ 1 ਜੂਨ ਨੂੰ ਲੋਕ ਅਕਾਲੀ ਦਲ ਦੇ ਡਰ ਤੋਂ ਬਾਹਰ ਆ ਜਾਣਗੇ ਅਤੇ ਆਮ ਆਦਮੀ ਪਾਰਟੀ ਦੇ ਹੱਕ ’ਚ ਵੋਟ ਪਾਉਣਗੇ।
ਇਹ ਖ਼ਬਰ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਪੰਜਾਬ ’ਚ ਸਖ਼ਤੀ, ਨਿਗਰਾਨੀ ਵਧਾਉਣ ਦੇ ਨਿਰਦੇਸ਼
ਉਨ੍ਹਾਂ ਕਿਹਾ ਕਿ ਲੋਕ ਹੁਣ ਸੂਝਵਾਨ ਹੋ ਗਏ ਹਨ ਅਤੇ ਪਰਿਵਾਰਕ ਰਾਜਨੀਤੀ ਤੋਂ ਬਾਹਰ ਆ ਕੇ ਮਿਹਨਤਕਸ਼ ਲੋਕਾਂ ਨੂੰ ਵੋਟਾਂ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਨੇ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਪ੍ਰਾਈਵੇਟ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਜੀਠਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਏਗੀ। ਕੇਂਦਰ ਦੀ ਭਾਜਪਾ ਸਰਕਾਰ ਬਾਰੇ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੁਝ ਹੱਦ ਤੱਕ ਹੰਕਾਰੀ ਹੋ ਗਈ ਹੈ, ਪਰ ਜਨਤਾ ਜਾਣਦੀ ਹੈ ਕਿ ਬਜ਼ੁਰਗਾਂ ਦੀ ਹਉਮੈ ਨੂੰ ਕਿਵੇਂ ਤੋੜਨਾ ਹੈ ਅਤੇ 4 ਜੂਨ ਨੂੰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਸੱਤਾ ਤੋਂ ਬਾਹਰ ਹੋ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਭਲਕੇ ਤੋਂ ਲੱਗਣਗੀਆਂ ਪਾਬੰਦੀਆਂ, 5 ਤੋਂ ਵੱਧ ਲੋਕਾਂ ਦੀ ਜਨਤਕ ਮੀਟਿੰਗ ’ਤੇ ਰੋਕ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ 'ਚ ਬੰਦ ਹਵਾਲਾਤੀ ਤੋਂ ਸਿਮ ਕਾਰਡ ਸਣੇ ਮੋਬਾਇਲ ਫ਼ੋਨ ਬਰਾਮਦ
NEXT STORY