ਨਾਭਾ (ਜਗਨਾਰ)—ਲੋਕ ਸਭਾ ਚੋਣਾਂ ਨੂੰ ਲੈ ਕੇ ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਚੋਣ ਪ੍ਰਚਾਰ ਕਰਨ ਲਈ ਸਿਰਫ ਅੱਜ ਦਾ ਦਿਨ ਹੀ ਰਹਿ ਗਿਆ ਹੈ, ਜਿਸ ਦੇ ਚੱਲਦੇ ਨਾਭਾ 'ਚ ਪਹੁੰਚੇ ਪੰਜਾਬ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਪਟਿਆਲਾ ਦੀ ਉਮੀਦਵਾਰ ਨੀਨਾ ਮਿੱਤਲ ਦੇ ਹੱਕ 'ਚ ਰੋਡ ਸ਼ੋਅ ਕੀਤਾ। ਇਸ ਰੋਡ ਸ਼ੋਅ 'ਚ ਸੈਂਕੜਿਆਂ ਦੀ ਗਿਣਤੀ 'ਚ ਉਨ੍ਹਾਂ ਦੇ ਵਰਕਰ ਨਾਲ ਸਨ।

ਕੇਜਰੀਵਾਲ ਨੇ ਪਟਿਆਲਾ ਤੋਂ 'ਆਪ' ਉਮੀਦਵਾਰ ਨੀਨਾ ਮਿੱਤਲ ਦੇ ਹੱਕ 'ਚ ਰੋਡ ਸ਼ੋਅ 'ਚ ਸ਼ਮੂਲੀਅਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਪੰਜਾਬ ਦੇ ਲੋਕ ਮੂੰਹ ਨਹੀ ਲਾ ਰਹੇ, ਕਿਉਂਕਿ ਇਨ੍ਹਾਂ ਪਾਰਟੀਆਂ ਨੇ ਕਦੇ ਵੀ ਸੂਬੇ ਦੇ ਭਲੇ ਦੀ ਗੱਲ ਨਹੀਂ ਕੀਤੀ ।ਉਨ੍ਹਾਂ ਕਿਹਾ ਕਿ 'ਆਪ' ਪੰਜਾਬ 'ਚ ਪਹਿਲਾਂ ਤੋਂ ਵੱਧ ਸੀਟਾਂ 'ਤੇ ਜਿੱਤ ਦਰਜ ਕਰੇਗੀ। ਸੂਬੇ ਦੀ ਕੈਪਟਨ ਸਰਕਾਰ 'ਤੇ ਵਾਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਸੀ, ਲੋਕ ਉਸ ਦਾ ਜਵਾਬ ਦੇਣ ਲਈ ਉਤਾਵਲੇ ਹਨ। ਇਸ ਰੋਡ ਸ਼ੋਅ 'ਚ ਉਮੀਦਵਾਰ ਨੀਨਾ ਮਿੱਤਲ, ਦੇਵ ਮਾਨ, ਹਰਚੰਦ ਸਿੰਘ. ਡਾ. ਬਲਵੀਰ ਸਿੰਘ, ਜੱਸੀ ਸੋਹੀਆ ਵਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ 'ਆਪ' ਵਰਕਰ ਮੌਜੂਦ ਸਨ।
ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ 'ਜਥੇਦਾਰ ਸਰਮੁਖ ਸਿੰਘ ਹਵੇਲੀਆਂ'
NEXT STORY