ਨਵੀਂ ਦਿੱਲੀ- ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਹਾਲ ਦੇ ਦਿਨਾਂ 'ਚ ਸੰਵਿਧਾਨ ਨਿਰਮਾਤਾ ਬਾਲਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਵਧਦੀਆਂ ਘਟਨਾਵਾਂ ਦਾ ਮੁੱਦਾ ਵੀਰਵਾਰ ਨੂੰ ਲੋਕ ਸਭਾ 'ਚ ਚੁੱਕਿਆ। ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਿਫ਼ਰ ਕਾਲ ਦੌਰਾਨ ਸਦਨ 'ਚ ਇਹ ਮੁੱਦਾ ਚੁੱਕਿਆ ਅਤੇ ਇਸ ਮਾਮਲੇ 'ਚ ਦੋਸ਼ੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੇ ਜਾਣ ਦੀ ਮੰਗ ਵੀ ਕੀਤੀ।
ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਹਾਲ ਦੇ ਦਿਨਾਂ 'ਚ ਸੰਵਿਧਾਨ ਨਿਰਮਾਤਾ ਅੰਬੇਡਕਰ ਦੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਜਦੋਂ ਕਿ ਕੁਝ ਘਟਨਾਵਾਂ ਦੀ ਜ਼ਿੰਮੇਵਾਰੀ ਵੱਖਵਾਦੀ ਸਮਰਥਕ ਸੰਗਠਨ ਸਿੱਖ ਫਾਰ ਜਸਿਟਸ (ਐੱਸਐੱਫਜੇ) ਨੇ ਲਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਘਟਨਾਵਾਂ ਰੋਕਣ 'ਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਐੱਸਐੱਫਜੇ ਅਮਨ ਸ਼ਾਂਤੀ ਭੰਗ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਨੂੰ ਇਨ੍ਹਾਂ ਘਟਨਾਵਾਂ 'ਤੇ ਰੋਕ ਲਗਾਉਣ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਲਈ ਪਹਿਲ ਕਰਨੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਹੁਣ ਸੂਬੇ 'ਚ ਰੇਤਾ ਬੱਜਰੀ ਹੋਵੇਗੀ ਸਸਤੀ
NEXT STORY