ਭੁਲੱਥ (ਰਜਿੰਦਰ) : ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ ਲਈ 6 ਫਰਵਰੀ ਤੋਂ ਸ਼ੁਰੂ ਕੀਤੇ ਗਏ ’ਸਰਕਾਰ ਆਪ ਕੇ ਦੁਆਰ’ ਪ੍ਰੋਗਰਾਮ ਤਹਿਤ ਸਬ ਡਵੀਜ਼ਨ ਭੁਲੱਥ 'ਚ ਐੱਸ. ਡੀ. ਐੱਮ. ਭੁਲੱਥ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪਿੰਡ ਤਲਵੰਡੀ, ਰਾਵਾਂ, ਧੱਕੜਾਂ ਤੇ ਕਮਾਲਪੁਰ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਭੁਲੱਥ ਵਿਖੇ ਪਹੁੰਚ ਕੇ ਇਨ੍ਹਾਂ ਕੈਂਪਾਂ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਲਾ ਵੀ ਸੁਣੀਆਂ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੀ ਮੌਜੂਦ ਸਨ। ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਲੋਕਾਂ ਵੱਲੋਂ ਕੈਂਪਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਕਿਉਂਕਿ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਸੇਵਾਵਾਂ ਲੋਕਾਂ ਨੂੰ ਦਿੱਤੀਆ ਜਾ ਰਹੀਆਂ ਹਨ। ਉਨ੍ਹਾਂ ਨੇ ਮੌਕੇ 'ਤੇ ਸੇਵਾਵਾਂ ਲੈਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ।
ਬਰਖਾਸਤ ਪੁਲਸ ਅਫਸਰ ਰਾਜਜੀਤ ਸਿੰਘ ’ਤੇ ਵੱਡੀ ਕਾਰਵਾਈ, ਮੁੜ ਜਾਰੀ ਹੋਇਆ ਲੁੱਕ ਆਊਟ ਨੋਟਿਸ
NEXT STORY