ਹਰਿਆਣਾ (ਆਨੰਦ) : ਪੰਜਾਬ 'ਚ 11 ਦਸੰਬਰ ਨੂੰ ਲੰਬਾ ਪਾਵਰਕੱਟ ਲੱਗੇਗਾ। ਜਾਣਕਾਰੀ ਮੁਤਾਬਕ ਪੰਜਾਬ ਦੇ ਹੁਸ਼ਿਆਰਪੁਰ 'ਚ 11 ਕੇ. ਵੀ. ਕੈਲੋ ਯੂ. ਪੀ. ਐੱਸ. ਫੀਡਰਾਂ ਦੀ ਲੋੜੀਂਦੀ ਸਾਂਭ-ਸੰਭਾਲ ਅਤੇ ਦਰੱਖ਼ਤਾਂ ਦੀ ਕਟਾਈ ਕਾਰਨ 11 ਦਸੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਈ ਪਿੰਡਾਂ ਦੀ ਸਪਲਾਈ ਪ੍ਰਭਾਵਿਤ ਰਹੇਗੀ। ਇਸ ਦੇ ਤਹਿਤ ਕੈਲੋ, ਭੀਖੋਵਾਲ, ਬਸੀ ਉਮਰ ਖਾਨ, ਬਸੀ ਬਾਹੱਦ, ਕੁਲੀਆਂ, ਨੂਰਤਲਾਈ, ਕਾਂਟੀਆ ਆਦਿ ਪਿੰਡਾਂ ਦੀ ਸਪਲਾਈ ਪ੍ਰਭਾਵਿਤ ਰਹੇਗੀ।
ਇਹ ਵੀ ਪੜ੍ਹੋ : ਨਿਗਮ ਤੇ ਕੌਂਸਲ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਬਣਾਈ ਰਣਨੀਤੀ
ਇਸ ਦੇ ਨਾਲ ਹੀ ਸੁਰੱਖਿਆ ਦੇ ਤੌਰ 'ਤੇ 11 ਕੇ. ਵੀ. ਭੀਖੋਵਾਲ ਏ. ਪੀ. ਕੰਢੀ ਫੀਡਰ ਦੀ ਸਪਲਾਈ ਵੀ ਬੰਦ ਰਹੇਗੀ। ਇਹ ਜਾਣਕਾਰੀ ਇੰਜੀ. ਸਤਨਾਮ ਸਿੰਘ ਐੱਸ. ਡੀ. ਓ. ਹਰਿਆਣਾ ਨੇ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਅਧੀਨ ਆਉਂਦੇ ਕੁੱਝ ਇਲਾਕਿਆਂ 'ਚ ਬੀਤੇ ਦਿਨੀਂ ਬਿਜਲੀ ਕੱਟ ਲੱਗਿਆ ਸੀ।
ਇਹ ਵੀ ਪੜ੍ਹੋ : ਪੰਜਾਬੀਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਪੜ੍ਹੋ ਕੀ ਹੈ ਪੂਰੀ ਖ਼ਬਰ
ਇੱਥੇ 11 ਕੇ. ਵੀ. ਸਲਵਾੜਾ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ 4 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ, 11 ਜ਼ਿਲ੍ਹਿਆਂ ਲਈ ਅਲਰਟ ਜਾਰੀ
NEXT STORY