ਗੁਰੂਹਰਸਹਾਏ (ਸੁਨੀਲ ਵਿੱਕੀ) : ਸ਼ਹਿਰ ’ਚ ਬਿਜਲੀ ਦੀ ਹਾਲਤ ਇੰਨੀ ਖ਼ਰਾਬ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਬਿਜਲੀ ਵਿਭਾਗ ਵੱਲੋਂ ਬਹੁਤ ਲੰਬੇ-ਲੰਬੇ ਕੱਟ ਲਾਏ ਜਾ ਰਹੇ ਹਨ ਅਤੇ ਕਈ-ਕਈ ਘੰਟੇ ਬਿਜਲੀ ਨਹੀਂ ਆਉਂਦੀ, ਜਿਸ ਕਾਰਨ ਲੋਕ ਪਰੇਸ਼ਾਨੀ ’ਚ ਜ਼ਿੰਦਗੀ ਜੀਅ ਰਹੇ ਹਨ। ਜਾਣਕਾਰੀ ਦਿੰਦੇ ਹੋਏ ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਕਾਲੋਨੀਆਂ ’ਚ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਅਜੇ ਤਾਂ ਇੰਨੀ ਜ਼ਿਆਦਾ ਗਰਮੀ ਵੀ ਨਹੀਂ ਪਈ ਹੈ ਪਰ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਬਿਜਲੀ ਦੇ ਲੰਬੇ ਕੱਟ ਲਾਏ ਜਾ ਰਹੇ ਹਨ ਅਤੇ ਕਈ-ਕਈ ਘੰਟੇ ਲਾਈਟ ਨਹੀਂ ਆਉਂਦੀ। ਉਨ੍ਹਾਂ ਦੇ ਘਰਾਂ ’ਚ ਲੱਗੇ ਇਨਵਰਟਰ ਵੀ ਕੁੱਝ ਘੰਟਿਆਂ ਬਾਅਦ ਬੰਦ ਹੋ ਜਾਂਦੇ ਹਨ, ਲੋਕਾਂ ਨੂੰ ਮਹਿੰਗੇ ਭਾਅ ’ਤੇ ਡੀਜ਼ਲ ਖ਼ਰੀਦ ਕੇ ਜਨਰੇਟਰ ’ਚ ਪਾ ਕੇ ਚਲਾਉਣਾ ਪੈਂਦਾ ਹੈ। ਸ਼ਹਿਰ ਵਾਸੀਆਂ ਨੇ ਕਿਹਾ ਕਿ ਕਿਸੇ ਵੱਲੋਂ ਸੋਸ਼ਲ ਮੀਡੀਆ ’ਤੇ ਇਹ ਮੈਸੇਜ ਪਾ ਦਿੱਤਾ ਜਾਂਦਾ ਹੈ ਕਿ ਸ਼ਾਮ ਤੋਂ ਦੇਰ ਰਾਤ ਦੋ ਜਾਂ ਤਿੰਨ ਵਜੇ ਤੱਕ ਕਈ ਘੰਟੇ ਬਿਜਲੀ ਦਾ ਲੰਬਾ ਕੱਟ ਲਾਇਆ ਜਾ ਰਿਹਾ ਹੈ, ਜਿਸ ਕਾਰਨ ਰਾਤ ਨੂੰ ਅਜਿਹਾ ਲੱਗਦਾ ਹੈ ਜਿਵੇਂ ਸ਼ਹਿਰ ’ਚ ਬਲੈਕਆਊਟ ਹੋ ਗਿਆ ਹੋਵੇ ਅਤੇ ਹਨ੍ਹੇਰਾ ਹੀ ਹਨ੍ਹੇਰਾ ਛਾ ਜਾਂਦਾ ਹੈ।
ਲਾਈਟ ਨਾ ਹੋਣ ਕਾਰਨ ਬੱਚਿਆਂ ਦੀ ਨੀਂਦ ਖ਼ਰਾਬ ਹੋ ਜਾਂਦੀ ਹੈ ਅਤੇ ਨੀਂਦ ਪੂਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਸਕੂਲ ਜਾਣ ’ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਫਰਿੱਜ ’ਚ ਰੱਖਿਆ ਘਰੇਲੂ ਸਮਾਨ ਵੀ ਖ਼ਰਾਬ ਹੋ ਜਾਂਦਾ ਹੈ ਅਤੇ ਕਾਫੀ ਨੁਕਸਾਨ ਵੀ ਹੋ ਜਾਂਦਾ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਟਾਊਨ ਨੰਬਰ-4 ’ਚ ਰਹਿਣ ਵਾਲੇ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਇਸ ਟਾਊਨ ਦੀ ਲਾਈਟ ਬਹੁਤ ਜ਼ਿਆਦਾ ਜਾਂਦੀ ਹੈ। ਜੇਕਰ ਇਸ ਦੀ ਥੋੜ੍ਹੀ ਬਹੁਤ ਲੋੜ ਘੱਟ ਕੀਤੀ ਜਾਵੇ ਜਾਂ ਇਸ ਨੂੰ ਪੂਰੀ ਤਰ੍ਹਾਂ ਨਾਲ ਸਹੀ ਤਰੀਕੇ ਨਾਲ ਚਲਾਇਆ ਜਾਵੇ, ਕਿਉਂਕਿ ਆਉਣ ਵਾਲੇ ਦਿਨਾਂ ’ਚ ਗਰਮੀ ਬਹੁਤ ਜ਼ਿਆਦਾ ਪੈਣ ਵਾਲੀ ਹੈ, ਜਿਸ ਨਾਲ ਉਨ੍ਹਾਂ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ।
ਲੋਕਾਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਗਰਮੀ ਪੈਣ ਤੋਂ ਪਹਿਲਾਂ ਸ਼ਹਿਰ ਦੇ ਟਾਊਨ ਨੰਬਰ ਚਾਰ ਅਤੇ ਹੋਰ ਜਿੱਥੇ ਵੀ ਸਮੱਸਿਆ ਆ ਰਹੀ ਹੈ, ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕਈ ਸ਼ਹਿਰ ਵਾਸੀਆਂ ਨੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਸਰਕਾਰ ਅਤੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਖ਼ਿਲਾਫ਼ ਰੋਸ ਜਤਾਇਆ ਅਤੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਜੇਕਰ ਬਿਜਲੀ ਪੂਰੀ ਤਰ੍ਹਾਂ ਸ਼ਹਿਰ ਵਾਸੀਆਂ ਨੂੰ ਨਹੀਂ ਮਿਲੀ ਤਾਂ ਉਹ ਇਕਜੁੱਟ ਹੋ ਕੇ ਬਿਜਲੀ ਘਰ ਦਾ ਘਿਰਾਓ ਕਰਨਗੇ ਅਤੇ ਧਰਨਾ ਦੇਣਗੇ।
ਜਥੇ. ਗੜਗੱਜ ਵੱਲੋਂ ਟਾਕਾਨੀਨੀ ਗੁ. ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸਮਾਗਮ ਮੌਕੇ ਮਾਓਰੀ ਆਗੂਆਂ ਦਾ ਸਨਮਾਨ
NEXT STORY