ਮੋਹਾਲੀ (ਨਿਆਮੀਆਂ) : ਜ਼ਿਲ੍ਹਾ ਮੋਹਾਲੀ ਦੇ ਪਿੰਡਾਂ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਪਿੰਡ ਭਾਗੋਮਾਜਰਾ ਵਿਖੇ ਪੰਚਾਇਤੀ ਚੋਣਾਂ ਦੌਰਾਨ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੌਰਾਨ ਵੱਡੀ ਗਿਣਤੀ 'ਚ ਬੀਬੀਆਂ ਵੋਟ ਪਾਉਣ ਲਈ ਪੁੱਜੀਆਂ। ਸਵੇਰ ਵੇਲੇ ਜਦੋਂ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋਈਆਂ, ਉਸ ਵੇਲੇ ਤੋਂ ਲੈ ਕੇ ਹੀ ਪੋਲਿੰਗ ਕੇਂਦਰ ਦੇ ਬਾਹਰ ਲੋਕਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ।
ਇਹ ਵੀ ਪੜ੍ਹੋ : Live Update : ਪੰਜਾਬ 'ਚ ਪੰਚਾਇਤੀ ਚੋਣਾਂ ਲਈ ਪੈ ਰਹੀਆਂ ਵੋਟਾਂ, ਬੂਥਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ (ਵੀਡੀਓ)
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ 'ਚ 46 ਅਤਿ ਸੰਵੇਦਨਸ਼ੀਲ ਅਤੇ 103 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਹਨ, ਜਿੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਿੰਗ ਮੁਕੰਮਲ ਹੋਣ ਉਪਰੰਤ ਸਬੰਧਿਤ ਪਿੰਡ ਦੇ ਨਤੀਜੇ ਦਾ ਐਲਾਨ ਕਰਨ ਲਈ ਉਸੇ ਪੋਲਿੰਗ ਸਥਾਨ ’ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਸਥਿਤੀ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੋਲਿੰਗ ਪਾਰਟੀਆਂ ਨੂੰ ਸਾਰੀਆਂ ਪ੍ਰਕਿਰਿਆਵਾਂ ਨੂੰ ਪਾਰਦਰਸ਼ੀ ਅਤੇ ਫੁਲਪਰੂਫ ਰੱਖਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਬਠਿੰਡਾ 'ਚ ਵੋਟਾਂ ਪੈਣ ਦਾ ਕੰਮ ਜਾਰੀ, ਪੋਲਿੰਗ ਬੂਥਾਂ 'ਤੇ ਪੁੱਜੇ ਲੋਕ
ਸੀਨੀਅਰ ਪੁਲਸ ਕਪਤਾਨ ਦੀਪਕ ਪਾਰੀਕ ਨੇ ਦੱਸਿਆ ਕਿ ਅਸੀਂ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ 2000 ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਦੇ ਨਾਲ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਸਥਿਤੀ ਨੂੰ ਸੰਭਾਲਣ ਅਤੇ ਲੋੜ ਪੈਣ ’ਤੇ ਤੁਰੰਤ ਮੌਕੇ ’ਤੇ ਪੁੱਜਣ ਲਈ ਚੋਣ ਡਿਊਟੀ ਵਾਲੇ ਸੁਰੱਖਿਆ ਮੁਲਾਜ਼ਮ, ਮੋਬਾਇਲ ਟੀਮਾਂ ਅਤੇ ਗਸ਼ਤ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਜ਼ਿਲ੍ਹੇ 'ਚ ਚੋਣ ਪ੍ਰਕਿਰਿਆ ਮੁਕੰਮਲ, 52.1 ਫ਼ੀਸਦੀ ਹੋਈ ਵੋਟਿੰਗ
NEXT STORY