ਕਿਸ਼ਨਪੁਰਾ ਕਲਾਂ, (ਭਿੰਡਰ)- ਜ਼ਿਲੇ ਦੇ ਪਿੰਡ ਭਿੰਡਰ ਕਲਾਂ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਏ. ਟੀ. ਐੱਮ. ਕਰ ਕੇ ਲੋਕਾਂ ਦੀ ਪ੍ਰੇਸ਼ਾਨੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। 6 ਮਹੀਨਿਆਂ ਤੋਂ ਬੰਦ ਪਏ ਏ. ਟੀ. ਐੱਮ. ਨੂੰ ਚਾਲੂ ਕਰਵਾਉਣ ਲਈ ਪਿੰਡ ਵਾਸੀਆਂ ਨੇ ਕਈ ਵਾਰ ਇਸ ਮਾਮਲੇ ਨੂੰ ਸਬੰਧਤ ਬੈਂਕ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ ਪਰ ਫਿਰ ਵੀ ਕੋਈ ਕਾਰਵਾਈ ਨਹੀਂ ਹੋਈ, ਜਿਸ ਕਰ ਕੇ ਲਾਭਪਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਿੰਡ ਵਾਸੀਆਂ ਕੁਲਵਿੰਦਰ ਸਿੰਘ ਕਿੰਦਾ ਮਾਨ, ਬਿਕਰਮ ਸਿੰਘ, ਜਸਵਿੰਦਰ ਸਿੰਘ ਗੱਗੀ, ਅੰਗਰੇਜ ਸਿੰਘ ਆਦਿ ਨੇ ਦੱਸਿਆ ਕਿ ਅੱਜ ਦੇ ਆਧੁਨਿਕ ਯੁੱਗ 'ਚ ਏ. ਟੀ. ਐੱਮ. ਦੀ ਜ਼ਰੂਰਤ ਇੰਨੀ ਵੱਧ ਗਈ ਹੈ ਕਿ ਲੋਕ ਲੋੜ ਅਨੁਸਾਰ ਜਦੋਂ ਮਰਜ਼ੀ ਪੈਸੇ ਕਢਵਾ ਸਕਦੇ ਹਨ ਪਰ ਇਸ ਬੰਦ ਪਏ ਏ. ਟੀ. ਐੱਮ. ਕਰ ਕੇ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਇਸ ਬੰਦ ਪਏ ਏ. ਟੀ. ਐੱਮ. ਨੂੰ ਜਲਦੀ ਤੋਂ ਜਲਦੀ ਚਾਲੂ ਕਰ ਕੇ ਇਸ ਮੁਸ਼ਕਿਲ ਦਾ ਹੱਲ ਕੀਤਾ ਜਾਵੇ।
ਪ੍ਰਦੂਸ਼ਣ ਕੰਟਰੋਲ ਦੇ ਯਤਨਾਂ ਨੂੰ ਠੇਸ ਪਹੁੰਚਾ ਰਹੇ ਨੇ ਨਗਰ ਕੌਂਸਲ ਮੁਲਾਜ਼ਮ
NEXT STORY