ਅੰਮ੍ਰਿਤਸਰ(ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਸਾਬਕਾ ਸੰਘੀ ਰੇਲਵੇ ਮੰਤਰੀ ਖ਼ੁਵਾਜਾ ਸਾਦ ਰਫ਼ੀਕ ਦੁਆਰਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਰੁੱਧ ਵਰਤੀ ਗ਼ਲਤ ਸ਼ਬਦਾਵਲੀ ਦੀ ਸਖ਼ਤ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿਚ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਸ਼ਰਧਾਲੂ ਸਿੱਖ ਸਨ। ਉਨ੍ਹਾਂ ਦਾ ਸ਼ਾਸਨ ਗੁਰੂ ਸਾਹਿਬਾਨ ਦੇ ਮੂਲ ਸਿਧਾਂਤਾਂ 'ਤੇ ਆਧਾਰਿਤ ਸੀ। ਜਿਸ 'ਚ ਸਮਾਜਿਕ ਸਮਾਨਤਾ ਅਤੇ ਧਾਰਮਿਕ ਆਜ਼ਾਦੀ ਸੀ। ਉਨ੍ਹਾਂ ਦੇ ਦਰਬਾਰ 'ਚ ਹਿੰਦੂ ਅਤੇ ਮੁਸਲਮਾਨ ਅਫ਼ਸਰ ਵੀ ਸਨ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਿਥੇ ਗੁਰਦੁਆਰਾ ਸਾਹਿਬਾਨ ਦੇ ਨਾਂ ਜਗੀਰਾਂ ਲਗਾਈਆਂ, ਉਥੇ ਹਿੰਦੂ ਮੰਦਰਾਂ ਅਤੇ ਮੁਸਲਮਾਨਾਂ ਦੀਆਂ ਖ਼ਾਨਗਾਹਾਂ ਅਤੇ ਪੀਰਾਂ ਦੀਆਂ ਦਰਗਾਹਾਂ ਨੂੰ ਵੀ ਮਦਦ ਦਿੱਤੀ। ਭਾਈ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖ ਜਰਨੈਲ ਮਹਾਰਾਜਾ ਰਣਜੀਤ ਸਿੰਘ ਸਬੰਧੀ ਗਲਤ ਸ਼ਬਦਾਵਲੀ ਵਰਤਣ 'ਤੇ ਖ਼ੁਵਾਜਾ ਸਾਦ ਰਫ਼ੀਕ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਲੌਂਗੋਵਾਲ ਵਲੋਂ ਅਫ਼ਗਾਨਿਸਤਾਨ 'ਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੂੰ ਅਗਵਾ ਕਰਨ ਦੀ ਨਿੰਦਾ
ਦੱਸ ਦਈਏ ਕਿ ਸਾਬਕਾ ਰੇਲ ਮੰਤਰੀ ਖਵਾਜ਼ਾ ਵਲੋਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਖ਼ਿਲਾਫ ਕੀਤੀ ਗਈ ਟਿੱਪਣੀ 'ਤੇ ਗੋਪਾਲ ਸਿੰਘ ਚਾਵਲਾ ਨੇ ਪਾਕਿਸਤਾਨ ਦੇ ਕਸ਼ਮੀਰ ਤੋਂ ਬਿਆਨ ਜਾਰੀ ਕਰਦੇ ਹੋਏ ਨਾਰਾਜ਼ਗੀ ਜਤਾਈ ਸੀ। ਖਵਾਜਾ ਸਾਦ ਰਫੀਕ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪਾਕਿਸਤਾਨੀ ਸਿੱਖ ਨੇਤਾ ਗੋਪਾਲ ਸਿੰਘ ਚਾਵਲਾ ਨੇ ਕਿਹਾ ਕਿ ਖਵਾਜਾ ਸਾਦ ਰਫੀਕ ਮਹਾਨ ਸਿੱਖ ਸ਼ਾਸਕ ਤੇ ਬੇਬੁਨਿਆਦ ਦੋਸ਼ ਲਗਾ ਕੇ ਸਿਆਸੀ ਲਾਹਾ ਲੈਣ ਅਤੇ ਆਪਣੀਆਂ ਅਸਫਲਤਾਵਾਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਚਾਵਲਾ ਨੇ ਕਿਹਾ ਕਿ ਉਨ੍ਹਾਂ ਦੇ ਚਾਰ ਦਹਾਕੇ ਲੰਬੇ ਸ਼ਾਸਨ ਦੌਰਾਨ ਕਿਸੇ ਨੂੰ ਵੀ ਮੌਤ ਦੀ ਸਜ਼ਾ ਨਹੀਂ ਮਿਲੀ। ਇਕ ਵਾਰ ਇਕ ਵਿਅਕਤੀ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਆਜ਼ਾਨ 'ਤੇ ਆਪਣੇ ਸਮਰਾਜ ਵਿਚ ਪਾਬੰਦੀ ਲਗਾਉਣ ਲਈ ਕਿਹਾ, ਇਸ 'ਤੇ ਮਹਾਰਾਜਾ ਰਣਜੀਤ ਸਿੰਘ ਨੇ ਜਵਾਬ ਦਿੱਤਾ ਕਿ ਆਜ਼ਾਨ ਮੁਸਲਮਾਨਾਂ ਨੂੰ ਨਮਾਜ਼ ਦੇ ਲਈ ਬੁਲਾਉਣ ਲਈ ਸੀ ਅਤੇ ਜੇਕਰ ਉਹ ਨਿੱਜੀ ਤੌਰ 'ਤੇ ਦਰਵਾਜ਼ਾ ਖੜਕਾ ਕੇ ਨਮਾਜ਼ ਲਈ ਮੁਸਲਮਾਨਾਂ ਨੂੰ ਬੁਲਾ ਸਕਦੇ ਹਨ ਤਾਂ ਉਹ (ਮਹਾਰਾਜਾ ਰਣਜੀਤ ਸਿੰਘ) ਆਜ਼ਾਨ 'ਤੇ ਪਾਬੰਦੀ ਲਗਾ ਦੇਣਗੇ। ਪੀ. ਐੱਮ. ਐੱਲ. (ਐੱਨ) ਦੇ ਸੀਨੀਅਰ ਨੇਤਾ ਖਵਾਜਾ ਸਾਦ ਰਫੀਕ, ਜਿਨ੍ਹਾਂ ਨੇ ਨਵਾਜ਼ ਸ਼ਰੀਫ ਦੇ ਆਖਰੀ ਕਾਰਜਕਾਲ ਦੌਰਾਨ ਪਾਕਿਸਤਾਨੀ ਰੇਲ ਮੰਤਰਾਲਾ ਦੀ ਵਾਗਡੋਰ ਸੰਭਾਲੀ ਸੀ, ਨੇ ਮਹਾਨ ਸਿੱਖ ਸਮਰਾਟ ਮਹਾਰਾਜਾ ਰਣਜੀਤ ਸਿੰਘ ਨੂੰ ਡਾਕੂ ਅਤੇ ਲੁਟੇਰਾ ਕਰਾਰ ਦਿੰਦੇ ਹੋਏ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ 'ਤੇ ਮਸਜਿਦਾਂ ਨੂੰ ਬਦਨਾਮ ਕਰਨ ਅਤੇ ਲੁੱਟਣ ਦੇ ਦੋਸ਼ ਵੀ ਲਗਾਏ ਸਨ।
ਇਹ ਵੀ ਪੜ੍ਹੋ : ਜਲੰਧਰ: ਕਾਂਗਰਸੀ ਕੌਂਸਲਰ ਦੇ ਪੁੱਤ ਨੂੰ ਹੋਇਆ 'ਕੋਰੋਨਾ', ਰਿਪੋਰਟ ਆਈ ਪਾਜ਼ੇਟਿਵ
ਜਲੰਧਰ: ਕਾਂਗਰਸੀ ਕੌਂਸਲਰ ਦੇ ਪੁੱਤ ਨੂੰ ਹੋਇਆ 'ਕੋਰੋਨਾ', ਰਿਪੋਰਟ ਆਈ ਪਾਜ਼ੇਟਿਵ
NEXT STORY