ਲੌਂਗੋਵਾਲ (ਵਸ਼ਿਸਟ ) : ਲੌਂਗੋਵਾਲ ਸਕੂਲ ਵੈਨ ਹਾਦਸੇ ਦੌਰਾਨ ਮਾਰੇ ਗਏ ਚਾਰ ਮਾਸੂਮ ਬੱਚਿਆਂ ਦੇ ਭੋਗ ਅੱਜ ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਪੱਤੀ ਰੰਧਾਵਾ ਵਿਖੇ ਸਾਂਝੇ ਤੌਰ ਤੇ ਪਾਏ ਗਏ। ਅੰਤਿਮ ਅਰਦਾਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ 'ਚ ਪਈਆਂ ਇਨ੍ਹਾਂ ਬੱਚਿਆਂ (ਸਿਮਰਜੀਤ ਸਿੰਘ, ਨਵਜੋਤ ਕੌਰ, ਸੁਖਜੀਤ ਕੌਰ ਅਤੇ ਅਰਾਧਿਆ ਕੁਮਾਰੀ) ਦੀਆਂ ਫੋਟੋਆਂ ਦੇਖ ਕੇ ਹਜ਼ਾਰਾਂ ਅੱਖਾਂ ਅੱਜ ਫਿਰ ਨਮ ਹੋ ਗਈਆਂ। ਹਰ ਇਨਸਾਨ ਦਾ ਦੁਖੀ ਦਿਲ ਰੱਬ ਨੂੰ ਉਲਾਂਭੇ ਦਿੰਦਾ ਨਜ਼ਰ ਆਇਆ। ਬੱਚਿਆਂ ਦੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰ ਮੱਥਾ ਟੇਕਣ ਲਈ ਪੁੱਜੇ ਤਾਂ ਵਾਰ-ਵਾਰ ਆਪਣੇ ਬੱਚਿਆਂ ਦੀਆਂ ਫੋਟੋਆਂ 'ਤੇ ਹੱਥ ਫੇਰ ਕੇ ਉਨ੍ਹਾਂ ਨੂੰ ਦੁਲਾਰ ਕਰ ਰਹੇ ਸਨ। ਸ਼ਰਧਾਂਜਲੀ ਸਮਾਰੋਹ 'ਚ ਸਿਰਫ ਲੌਂਗੋਵਾਲ ਹੀ ਨਹੀਂ ਨੇੜਲੇ ਪਿੰਡਾਂ ਤੋਂ ਵੀ ਹਜ਼ਾਰਾਂ ਦੀ ਗਿਣਤੀ 'ਚ ਲੋਕ ਇਨ੍ਹਾਂ ਮਾਸੂਮਾਂ ਨੂੰ ਸ਼ਰਧਾਂਜਲੀ ਦੇਣ ਵਾਸਤੇ ਪਹੁੰਚੇ ਹੋਏ ਸਨ। ਇਸ ਮੌਕੇ ਕਾਂਗਰਸ ਪਾਰਟੀ ਦੀ ਸਪੋਕਸਪਰਸਨ ਮੈਡਮ ਦਾਮਨ ਥਿੰਦ ਬਾਜਵਾ ਨੇ ਭਰੇ ਮਨ ਨਾਲ ਬੱਚਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਦਰਦਨਾਕ ਹਾਦਸੇ ਭਵਿੱਖ 'ਚ ਨਾ ਵਾਪਰਨ ਇਸ ਲਈ ਸਾਨੂੰ ਕਦਮ ਚੁੱਕਣੇ ਪੈਣਗੇ। ਦਾਮਨ ਥਿੰਦ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਾਰੇ ਪੀੜਤ ਪਰਿਵਾਰਾਂ ਨੂੰ ਭੇਜੇ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਏ ਗਏ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਿੰਨਾਂ ਪਰਿਵਾਰਾਂ ਦੇ ਮਾਸੂਮ ਬੱਚੇ ਚਲੇ ਗਏ ਹਨ ਉਨ੍ਹਾਂ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਮੁੱਚੀਆਂ ਸੰਸਥਾਵਾਂ ਦੇ ਆਗੂਆਂ ਅਤੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਹੈ, ਜਿਨ੍ਹਾਂ ਨੇ ਇਸ ਦੁੱਖਦਾਈ ਘਟਨਾ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਹੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ।
ਸ਼ਰਾਬ ਦੀਆਂ ਬੋਤਲਾਂ ਨਾਲ ਵਾਇਰਲ ਤਸਵੀਰਾਂ ਕਾਰਨ ਐੱਸ. ਟੀ. ਸੀ. ਸਵਾਲਾਂ ਦੇ ਘੇਰੇ 'ਚ
NEXT STORY