ਸੰਗਰੂਰ (ਹਨੀ ਕੋਹਲੀ) : ਬੀਤੇ ਕੱਲ ਇੱਥੇ ਇਕ ਸਕੂਲ ਵੈਨ ਨੂੰ ਅੱਗ ਲੱਗ ਜਾਣ ਕਾਰਨ ਜਿਊਂਦਾ ਸੜੇ ਚਾਰ ਮਾਸੂਮ ਬੱਚਿਆਂ ਨੂੰ ਪੂਰੇ ਪਿੰਡ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਮਾਂ-ਬਾਪ ਤੇ ਪਰਿਵਾਰਕ ਮੈਂਬਰਾਂ ਦੇ ਵੈਣ ਸੁਣ ਹਰ ਕਿਸੇ ਦਾ ਰੁੱਘ ਭਰ ਆਇਆ। ਇਸ ਮੌਕੇ ਪਰਿਵਾਰਕ ਮੈਂਬਰਾਂ ਸਮੇਤ ਪਿੰਡ ਵਾਸੀਆਂ ਦਾ ਸਕੂਲ ਪ੍ਰਬੰਧਕਾਂ ਦੇ ਨਾਲ-ਨਾਲ ਸਰਕਾਰ ਤੇ ਪੁਲਸ ਪ੍ਰਸ਼ਾਸਨ 'ਤੇ ਗੁੱਸਾ ਫੁੱਟਿਆ।
ਇਸ ਮੌਕੇ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਪੀੜਤ ਪਰਿਵਾਰਾਂ ਦੇ ਨਾਲ ਹੈ। ਉਥੇ ਹੀ ਉਨ੍ਹਾਂ ਨੇ ਸਰਕਾਰ ਤੋਂ ਪੀੜਤ ਪਰਿਵਾਰਾਂ ਦੀ ਮਾਲੀ ਸਹਾਇਤਾ ਕਰਨ ਦੀ ਮੰਗ ਵੀ ਕੀਤੀ।
ਘਟਨਾ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਕੂਲ ਦੇ ਇਕ ਅਧਿਆਪਕ ਵਲੋਂ ਹੀ 20 ਹਜ਼ਾਰ ਰੁਪਏ ਦੀ ਸੈਕਿੰਡ ਹੈਂਡ ਗੱਡੀ 'ਚ ਬੱਚਿਆਂ ਨੂੰ ਸਕੂਲ ਲਿਆਉਣ ਤੇ ਲਿਜਾਣ ਦਾ ਕੰਮ ਕੀਤਾ ਜਾ ਰਿਹਾ ਸੀ। ਫਿਲਹਾਲ ਪੁਲਸ ਵਲੋਂ ਸਕੂਲ ਮਾਲਕ ਤੇ ਗੱਡੀ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਦੋਵਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਸਿਮਰਨ ਪਬਲਿਕ ਸਕੂਲ ਦੀ ਵੈਨ 'ਚ ਅੱਗ ਲੱਗ ਜਾਣ ਕਾਰਨ 4 ਬੱਚੇ ਜਿਊਂਦੇ ਸੜ ਗਏ ਜਦੋਂ ਕਿ 8 ਬੱਚਿਆਂ ਨੂੰ ਕਿਸੇ ਤਰ੍ਹਾਂ ਲੋਕਾਂ ਵਲੋਂ ਜਦੋ-ਜਹਿਦ ਕਰਕੇ ਬਚਾਇਆ ਗਿਆ। ਇਹ ਬੱਸ ਬੱਚਿਆਂ ਨੂੰ ਛੁੱਟੀ ਹੋਣ ਉਪਰੰਤ ਲੌਂਗੋਵਾਲ ਵੱਲ ਘਰਾਂ ਨੂੰ ਛੱਡਣ ਜਾ ਰਹੀ ਸੀ।
ਦਰੱਖਤ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, ਚਾਲਕ ਤੇ ਕੰਡਕਟਰ ਦੀ ਮੌਤ, 9 ਜ਼ਖਮੀ
NEXT STORY