ਸੰਗਰੂਰ/ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸ਼ਿਵਰਾਤਰੀ ਦੇ ਮੌਕੇ 'ਤੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਪਿੰਡ ਮੂਲੋਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਰੂਰ ਦੇ ਲੌਂਗੋਵਾਲ ਵਿਖੇ ਵਾਪਰੇ ਵੈਨ ਹਾਦਸੇ 'ਤੇ ਦੁੱਖ ਜਤਾਇਆ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਲਈ ਸਵਾ 7-7 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਇਹ ਰਾਸ਼ੀ ਡਿਪਟੀ ਕਮਿਸ਼ਨਰ ਸੰਗਰੂਰ ਕੋਲ ਪਹੁੰਚ ਗਈ ਹੈ। ਭੋਗ ਤੋਂ ਪਹਿਲਾਂ-ਪਹਿਲਾਂ ਮਾਪਿਆਂ ਨੂੰ ਇਹ ਰਾਸ਼ੀ ਸੌਂਪ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਪਦਮ ਸ੍ਰੀ ਰਜਿੰਦਰ ਗੁਪਤਾ ਦੀ ਹਾਜ਼ਰੀ ਵਿਚ ਮੁੱਲਾਪੁਰ ਤੋਂ ਲੈ ਕੇ ਧੂਰੀ ਤੱਕ ਦੀ 11 ਕਿਲੋਮੀਟਰ ਲੰਬੀ ਬਣਨ ਵਾਲੀ ਸੜਕ ਦਾ ਇਤਿਹਾਸਕ ਪਿੰਡ ਮੂਲੋਵਾਲ ਵਿਖੇ ਨੀਂਹ ਪੱਥਰ ਰੱਖਣ ਪਹੁੰਚੇ ਸਨ, ਜਿਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਮੂਲੋਵਾਲ ਇਕ ਇਤਿਹਾਸਿਕ ਪਿੰਡ ਹੈ ਤੇ ਇਸ ਸੜਕ ਦੇ ਨਿਰਮਾਣ 'ਤੇ ਲਗਭਗ 6 ਕਰੋੜ 95 ਲੱਖ ਰੁਪਏ ਦੀ ਲਾਗਤ ਆਵੇਗੀ। ਪਦਮ ਸ੍ਰੀ ਰਜਿੰਦਰ ਗੁਪਤਾ ਅਤੇ ਧੂਰੀ ਦੇ ਵਿਧਾਇਕ ਦਲਵੀਰ ਗੋਲਡੀ ਦੇ ਯਤਨਾ ਸਦਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਇਸ ਸੜਕ ਦਾ ਨਿਰਮਾਣ ਹੋਣ ਜਾ ਰਿਹਾ ਹੈ। ਹਲਕਾ ਧੂਰੀ ਲਈ ਹੋਰ ਵੀ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। 18 ਕਰੋੜ ਰੁਪਏ ਦੀ ਲਾਗਤ ਨਾਲ 41 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ।
ਇਸ ਮੌਕੇ 'ਤੇ ਪੰਜਾਬ ਪਲੈਨਿੰਗ ਬੋਰਡ ਦੇ ਉਪ ਚੇਅਰਮੈਨ ਪਦਮ ਸ੍ਰੀ ਰਜਿੰਦਰ ਗੁਪਤਾ, ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ, ਨਗਰ ਕੌਂਸਲ ਧੂਰੀ ਦੇ ਵਿਧਾਇਕ ਰੋਮੀ ਸਿੰਗਲਾ ਆਦਿ ਹਾਜ਼ਰ ਸਨ।
ਪੁਲਸ ਮੁਲਾਜ਼ਮ ਦੀ ਗੱਡੀ 'ਚੋਂ ਸਰਕਾਰੀ ਰਿਵਾਲਵਰ ਚੋਰੀ
NEXT STORY