ਸੰਗਰੂਰ (ਬੇਦੀ) - ਅਦਾਲਤ 'ਚ ਪੇਸ਼ੀ ਭੁਗਤਣ ਵੇਲੇ ਗੈਂਗਸਟਰ ਰਵੀ ਦਿਓਲ ਵੱਲੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਰਿਸ਼ਤੇਦਾਰ ਅਮਨਵੀਰ ਸਿੰਘ ਚੈਰੀ ਅਤੇ ਉਸ ਦੇ ਸਾਥੀ ਮਨੋਜ ਕੁਮਾਰ ਉਰਫ਼ ਮੰਨੂੰ ਖਿਲਾਫ਼ ਲਾਏ ਦੋਸ਼ਾਂ ਉਪਰੰਤ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੁਲਸ ਨੇ ਰਵੀ ਦਿਓਲ ਦੇ ਮਾਮਲੇ ਦੀ ਜਾਂਚ ਲਈ 4 ਮੈਂਬਰੀ ਐੱਸ. ਆਈ. ਟੀ. ਦਾ ਗਠਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਅਫ਼ਵਾਹ ਫੈਲ ਗਈ ਸੀ ਕਿ ਅਮਨਵੀਰ ਸਿੰਘ ਚੈਰੀ ਅਮਰੀਕਾ ਜਾਣਾ ਚਾਹੁੰਦਾ ਹੈ, ਜਿਸ ਕਾਰਨ ਪੁਲਸ ਵੱਲੋਂ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਦਿਓਲ ਨਾਲ ਜੁੜੇ ਮਾਮਲੇ ਦੀ ਜਾਂਚ ਲਈ ਪੁਲਸ ਵੱਲੋਂ ਇਕ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੀ ਬਣਾ ਦਿੱਤੀ ਗਈ, ਜਿਸ 'ਚ ਸੰਗਰੂਰ ਦੇ ਐੱਸ. ਪੀ. (ਡੀ.), ਡੀ. ਐੱਸ. ਪੀ. ਸਬ-ਡਵੀਜ਼ਨ ਸੰਗਰੂਰ, ਥਾਣਾ ਸਿਟੀ ਪੁਲਸ ਇੰਚਾਰਜ ਅਤੇ ਸੀ. ਆਈ. ਏ. ਸਟਾਫ਼ ਬਹਾਦਰ ਸਿੰਘ ਵਾਲਾ ਦੇ ਇੰਚਾਰਜ ਨੂੰ ਸ਼ਾਮਲ ਕੀਤਾ ਗਿਆ ਹੈ।
ਕਾਂਗਰਸੀ ਆਗੂਆਂ ਦੇ ਇਸ਼ਾਰੇ 'ਤੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ : ਪਰਮਿੰਦਰ ਢੀਂਡਸਾ
ਦੂਜੇ ਪਾਸੇ, ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਇਸ਼ਾਰੇ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਮਾਮਲਾ ਠੰਡੇ ਬਸਤੇ 'ਚ ਨਹੀਂ ਜਾਣ ਦਿੱਤਾ ਜਾਵੇਗਾ : ਭਗਵੰਤ ਮਾਨ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਡੀ. ਜੀ. ਪੀ. ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਪੂਰੀ ਜਾਂਚ ਦਾ ਭਰੋਸਾ ਦਿੱਤਾ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਮਸਲੇ ਨੂੰ ਠੰਡੇ ਬਸਤੇ 'ਚ ਨਹੀਂ ਜਾਣ ਦੇਵੇਗੀ।
ਬੱਚੇ ਤੋਂ ਗੁਆਂਢੀਆਂ 'ਚ ਚੱਲੀਆਂ ਇੱਟਾਂ ਤੇ ਹਥਿਆਰ
NEXT STORY