ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਨ. ਡੀ. ਆਰ. ਐੱਫ. ਦੀ ਧਾਰਾ ਅਧੀਨ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਰਾਹੀਂ ਸਾਰੇ ਏਅਰਪੋਰਟਾਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ’ਤੇ ਅਲਰਟ ਜਾਰੀ ਕਰ ਦਿੱਤਾ ਹੈ ਤਾਂ ਕਿ ਜੇਕਰ ਬਿਕਰਮ ਮਜੀਠੀਆ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਜਾਣੋ ਕਿਸ ਦੇ ਹੁਕਮਾਂ ’ਤੇ ਦਰਜ ਹੋਇਆ ਬਿਕਰਮ ਮਜੀਠੀਆ ’ਤੇ ਮਾਮਲਾ
ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
ਇਸ ਦਰਮਿਆਨ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਕਿਹਾ ਕਿ ਬਿਕਰਮ ਮਜੀਠੀਆ ਜਲਦੀ ਹੀ ਜੇਲ ਵਿਚ ਹੋਵੇਗਾ। ਰੰਧਾਵਾ ਨੇ ਕਿਹਾ ਕਿ ‘ਰੱਬ ਦੇ ਘਰ ਦੇਰ ਹੈ ਹਨ੍ਹੇਰ ਨਹੀ। ਕਿੰਨੇ ਲੰਬੇ ਸਮੇਂ ਤੋਂ ਅਸੀਂ ਆਪਣੇ ਪੰਜਾਬ ਦੀ ਜਵਾਨੀ ਅਤੇ ਉੱਜੜੀਆਂ ਕੁੱਖਾਂ ਨੂੰ ਇਨਸਾਫ਼੍ ਦੁਆਉਣ ਲਈ ਸੰਘਰਸ਼ ਕੀਤਾ। ਆਖਿਰਕਾਰ ਵਾਹਿਗੁਰੂ ਨੇ ਪੰਜਾਬ ਦੀ ਪੁਕਾਰ ਸੁਣੀ। ਇਨਸਾਫ਼ ਦੁਆਉਣ ਵਾਲਾ ਉਹ ਪਰਮੇਸ਼ਵਰ ਹੈ, ਅਸੀਂ ਬੱਸ ਇਕ ਜ਼ਰੀਆ ਬਣੇ ਹਾਂ।’ ਮਜੀਠੀਆ ’ਤੇ ਪੁਲਸ ਨੇ ਸੋਮਵਾਰ ਰਾਤ ਨੂੰ ਕ੍ਰਾਈਮ ਬ੍ਰਾਂਚ ਦੇ ਪੁਲਸ ਥਾਣੇ ਵਿਚ ਕੇਸ ਦਰਜ ਕੀਤਾ ਸੀ ਪਰ ਅਜੇ ਤਕ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਨੇ ਨਵੇਂ ਡੀ. ਜੀ. ਪੀ. ’ਤੇ ਲਗਾਏ ਵੱਡੇ ਦੋਸ਼
ਹੁਣ ਤਕ 16 ਥਾਵਾਂ ’ਤੇ ਕੀਤੀ ਛਾਪੇਮਾਰੀ
ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਸ ਦੀ ਐੱਸ. ਆਈ. ਟੀ. ਦੀ ਟੀਮ ਹੁਣ ਤਕ 16 ਥਾਵਾਂ ’ਤੇ ਛਾਪੇਮਾਰੀ ਕਰ ਚੁੱਕੀ ਹੈ ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ। ਹੁਣ ਮਜੀਠੀਆ ਦੇ ਕਰੀਬੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂਕਿ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸਪੈਸ਼ਲ ਟਾਸਕ ਫੋਰਸ ਰਿਪੋਰਟ ਵਿਚ ਦਰਜ ਆਗੂਆਂ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਪੁਲਸ ਮਜੀਠੀਆ ਦੇ ਡਰੱਗ ਰੈਕੇਟ ਵਿਚ ਫੜੇ ਜਾਣ ਦੌਰਾਨ ਦੀ ਕਾਲ ਡਿਟੇਲਸ ਵੀ ਕਢਵਾ ਰਹੀ ਹੈ। ਉਨ੍ਹਾਂ ਕੋਲੋਂ ਵੀ ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਮਜੀਠੀਆ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹੇ ਨਵਜੋਤ ਸਿੱਧੂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬਿਕਰਮ ਮਜੀਠਿਆ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਸਿੱਟ ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ
NEXT STORY