ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਪੁਲਸ ਨੇ ਬੀਤੇ ਦਿਨੀਂ ਹੋਈ 35 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਕੁਝ ਘੰਟਿਆਂ ਵਿਚ ਹੀ ਸੁਲਝਾਅ ਲਿਆ ਹੈ। ਇਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਕਿਸੇ ਹੋਰ ਨੇ ਨਹੀਂ ਸਗੋਂ ਕੰਪਨੀ ਦੇ ਮੁਲਾਜ਼ਮ ਨੇ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਦਿੱਤਾ ਸੀ। ਪੁਲਸ ਨੇ ਕੰਪਨੀ ਦੇ ਇਕ ਕਰਮਚਾਰੀ ਅਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ’ਚੋਂ ਲੁੱਟ ਦੇ 35 ਲੱਖ ਰੁਪਏ ਵੀ ਬਰਾਮਦ ਕਰ ਲਏ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗਗਨਦੀਪ ਸਿੰਘ ਪਿੰਡ ਹਲਵਾਰਾ ਤਹਿਸੀਲ ਰਾਏਕੋਟ ਜ਼ਿਲ੍ਹਾ ਲੁਧਿਆਣਾ, ਸਤਨਾਮ ਸਿੰਘ ਸੈਂਡੀ ਪਿੰਡ ਢਿੱਲਵਾਂ ਤਹਿਸੀਲ ਤਪਾ ਜ਼ਿਲ੍ਹਾ ਬਰਨਾਲਾ ਅਤੇ ਸੰਦੀਪ ਸਿੰਘ ਉਰਫ ਸੀਪਾ ਨਿਵਾਸੀ ਰਾਏਕੋਟ ਜ਼ਿਲ੍ਹਾ ਲੁਧਿਆਣਾ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ : ਬਰਨਾਲਾ ’ਚ ਦਿਲ ਝੰਜੋੜਨ ਵਾਲੀ ਘਟਨਾ, ਪਿਉ-ਪੁੱਤ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਪ੍ਰੈੱਸ ਕਾਨਫਰੰਸ ਦੌਰਾਨ ਪੁਲਸ ਕਮਿਸ਼ਨਰ ਲੁਧਿਆਣਾ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੀ ਕੱਲ੍ਹ ਲੁਧਿਆਣਾ ਦੇ ਵਿਸ਼ਵਕਰਮਾ ਚੌਕ ਨਜ਼ਦੀਕ ਸਥਿਤ ਕਿਸਮਤ ਕੰਪਲੈਕਸ ਵਿਚ ਇਕ ਸੋਨਾ ਵਪਾਰੀ ਦੇ ਪੈਸੇ ਜਮ੍ਹਾਂ ਕਰਾਉਣ ਆਏ ਕਰਿੰਦੇ ਤੋਂ 35 ਲੱਖ ਦੀ ਲੁੱਟ ਹੋਈ ਸੀ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਕੰਪਨੀ ਦੇ ਕਰਮਚਾਰੀ ਨੂੰ ਉਸ ਦੇ ਦੋ ਸਾਥੀਆਂ ਸਮੇਤ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਲੁੱਟ ਦੇ ਪੈਂਤੀ ਲੱਖ ਰੁਪਏ ਵੀ ਬਰਾਮਦ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਕੰਪਨੀ ਦੇ ਕਰਮਚਾਰੀ ਗਗਨਦੀਪ ਵੱਲੋਂ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਦੀਆਂ 12 ਜੇਲ੍ਹਾਂ ’ਚ ਪੈਟਰੋਲ ਪੰਪ ਲਾਏ ਜਾਣ ਦਾ ਅਹਿਮ ਫ਼ੈਸਲਾ, ਕੈਦੀ ਤਾਇਨਾਤ ਹੋਣਗੇ
ਉਨ੍ਹਾਂ ਦੱਸਿਆ ਕਿ ਗਗਨਦੀਪ ਵਪਾਰੀ ਕੋਲ ਬਤੌਰ ਬਾਊਂਸਰ ਕੰਮ ਕਰਦਾ ਸੀ ਅਤੇ ਜ਼ਿਆਦਾ ਪੈਸੇ ਦੇਖ ਕੇ ਉਸ ਦੀ ਨੀਅਤ ਖ਼ਰਾਬ ਹੋ ਗਈ ਸੀ ਤੇ ਉਸ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਫੜੇ ਗਏ ਦੋਸ਼ੀਆਂ ਦਾ ਪਹਿਲਾਂ ਕੋਈ ਅਪਰਾਧਕ ਰਿਕਾਰਡ ਨਹੀਂ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਐਤਵਾਰ ਸ਼ਾਮ ਸਾਢੇ ਚਾਰ ਵਜੇ ਨਵੇਂ ਮੰਤਰੀ ਚੁੱਕਣਗੇ ਅਹੁਦੇ ਦੀ ਸਹੁੰ
ਡੇਰਾ ਬਾਬਾ ਨਾਨਕ ’ਚ ATM ਨੂੰ ਨਿਸ਼ਾਨਾ ਬਣਾਉਣ ਆਏ ਲੁਟੇਰੇ ਸੀ.ਸੀ.ਟੀ.ਵੀ. ਕੈਮਰੇ ’ਚ ਹੋਏ ਕੈਦ
NEXT STORY