ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੀ ਪੁਲਸ ਨੇ ਸਬ ਇੰਸਪੈਕਟਰ ਤਰਲੋਚਨ ਸਿੰਘ ਦੀ ਅਗਵਾਈ 'ਚ ਲੁਟੇਰਾ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਏ. ਆਈ. ਜੀ. ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਰਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਲੁਟੇਰਾ ਗਿਰੋਹ ਦੇ ਮੈਂਬਰਾਂ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ।
ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਸਾਜਨ ਪੁੱਤਰ ਅਮਰਜੀਤ, ਪ੍ਰੇਮ ਪੁੱਤਰ ਜਗਦੀਸ਼ ਅਤੇ ਅਮਨ ਉਰਫ ਭੋਲਾ ਦੇ ਤੌਰ 'ਤੇ ਕੀਤੀ ਗਈ ਹੈ, ਜਦੋਂ ਕਿ ਗਿਰੋਹ ਦੇ 2 ਮੈਂਬਰ ਵਿਸ਼ਾਲ ਅਤੇ ਸਾਗਰ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਏ। ਫੜ੍ਹੇ ਗਏ ਦੋਸ਼ੀਆਂ ਤੋਂ 12 ਬੋਰ ਦੀ ਬੰਦੂਕ, 2 ਪਿਸਤੌਲਾਂ 32 ਬੋਰ, 2 ਦੇਸੀ ਪਿਸਤੌਲ ਅਤੇ ਵੱਖ-ਵੱਖ ਤਰ੍ਹਾਂ ਦੇ 29 ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਲੋਕ 2 ਲੋਕਾਂ ਨੂੰ ਲੁੱਟਣ ਅਤੇ ਉਨ੍ਹਾਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਸ ਉਕਤ ਦੋਸ਼ੀਆਂ ਦੇ ਖਤਰਨਾਕ ਗੈਂਗਸਟਰਾਂ ਨਾਲ ਸਬੰਧ ਹੋਣ ਦਾ ਵੀ ਖਦਸ਼ ਪ੍ਰਗਟ ਕਰ ਰਹੀ ਹੈ।
ਬਿਜਲੀ ਵਿਭਾਗ ਦੇ ਖਿਲਾਫ ਕਿਸਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ (ਵੀਡੀਓ)
NEXT STORY