ਅੰਮ੍ਰਿਤਸਰ (ਸਾਗਰ) : ਇਸ ਸਮੇਂ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੋਈ ਪਈ ਹੈ। ਹਾਲਾਂਕਿ ਜੋ ਲੋਕ ਹਥਿਆਰਾਂ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਂਦੇ ਹਨ, ਪੁਲਸ ਉਨ੍ਹਾਂ 'ਤੇ ਕਾਰਵਾਈ ਵੀ ਕਰ ਰਹੀ ਹੈ। ਇਸ ਦੇ ਬਾਵਜੂਦ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅੰਮ੍ਰਿਤਸਰ ਜ਼ਿਲ੍ਹੇ 'ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਵੱਡੀਆਂ ਵਾਰਦਾਤਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ GST ਵਿਭਾਗ ਵੱਲੋਂ ਫਰਜ਼ੀ ਬਿਲਿੰਗ ਤੇ ਖ਼ਰੀਦ-ਵੇਚ 'ਚ ਸ਼ਾਮਲ 18 ਫਰਮਾਂ ਰੱਦ
ਹੁਣ ਜ਼ਿਲ੍ਹੇ ਦੇ ਸਭ ਤੋਂ ਭੀੜ ਵਾਲੇ ਇਲਾਕੇ ਅਤੇ ਸਰਕਟ ਹਾਊਸ ਪੁਲਸ ਚੌਂਕੀ ਤੋਂ 200 ਮੀਟਰ ਦੂਰ ਇਕ ਵਾਰ ਫਿਰ ਫਾਰਮੈਸੀ ਦੀ ਦੁਕਾਨ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਕ ਲੁਟੇਰਾ ਦੁਕਾਨ ਅੰਦਰ ਦਾਖ਼ਲ ਹੋਇਆ ਅਤੇ ਗੰਨ ਪੁਆਇੰਟ 'ਤੇ 35 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਿਆ। ਇਹ ਸਾਰੀ ਘਟਨਾ ਦੁਕਾਨ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਅਤੇ ਹੁਣ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਰਾਹਤ ਭਰੀ ਖ਼ਬਰ, ਹਟਾਈ ਗਈ ਇਹ ਪਾਬੰਦੀ
CCTV ਕੈਮਰੇ 'ਚ ਸਾਫ਼ ਤੌਰ 'ਤੇ ਦੇਖਿਆ ਜਾ ਸਕਦਾ ਹੈ ਕਿ ਲੁਟੇਰਾ ਜਦੋਂ ਦੁਕਾਨ ਅੰਦਰ ਹੁੰਦਾ ਹੈ ਤਾਂ ਆਪਣੇ ਫੋਨ 'ਤੇ ਕਿਸੇ ਨਾਲ ਗੱਲ ਕਰਦਾ ਹੈ। ਇਸ ਦੌਰਾਨ ਕੈਸ਼ ਕਾਊਂਟਰ 'ਤੇ ਬੈਠੇ ਨੌਜਵਾਨਾਂ ਨੂੰ ਪਿਸਤੌਲ ਦੀ ਨੋਕ 'ਤੇ ਡਰਾ ਕੇ ਉਹ ਗੱਲੇ 'ਚੋਂ ਪੈਸੇ ਕੱਢ ਕੇ ਫ਼ਰਾਰ ਹੋ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਅੰਮ੍ਰਿਤਸਰ 'ਚ ਰੋਜ਼ਾਨਾ ਹੀ ਲੁੱਟ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀਂ 100 ਫੁੱਟੀ ਸੜਕ 'ਤੇ ਨੌਜਵਾਨਾਂ ਨਾਲ ਲੁੱਟ ਹੋਈ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਣੇ ਹਰਿਆਣਾ ਤੇ ਦਿੱਲੀ 'ਚ 'ਕੋਲਡ ਅਟੈਕ', ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ
ਉਸ ਤੋਂ ਅਗਲੇ ਹੀ ਦਿਨ ਫਿਰ ਇਕ ਵਿਅਕਤੀ ਕੋਲੋਂ ਐਕਟਿਵਾ ਖੋਹਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਬੀਤੀ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਇਕ ਨੌਜਵਾਨ ਦੀ ਕੁੱਟਮਾਰ ਵੀ ਕੀਤੀ ਗਈ ਹੈ। ਇਨ੍ਹਾਂ ਸਾਰੇ ਮਾਮਲਿਆਂ 'ਚ ਪੁਲਸ ਦੀ ਜਾਂਚ ਚੱਲ ਹੀ ਰਹੀ ਸੀ ਕਿ ਦੇਰ ਰਾਤ ਫਿਰ ਗੰਨ ਪੁਆਇੰਟ 'ਤੇ 35000 ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮਾਮਲੇ 'ਚ ਪੁਲਸ ਕੀ ਕਾਰਵਾਈ ਕਰਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਖਿਆ ਵਿਭਾਗ ਅਪਣਾ ਸਕਦੈ ਨਵੀਂ ਪ੍ਰਕਿਰਿਆ, ਹੁਣ BM ਤੇ DM ਲੱਗਣ ਲਈ ਅਧਿਆਪਕਾਂ ਨੂੰ ਪਾਰ ਕਰਨਾ ਪਵੇਗਾ ਟੈਸਟ
NEXT STORY