ਜਲੰਧਰ— 9 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ’ਚ ਅੱਜ ਜਲੰਧਰ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਸ਼ੋਭਾ ਯਾਤਰਾ ਦਾ ਆਯੋਜਨ ਪ੍ਰਾਚੀਨ ਭਗਵਾਨ ਵਾਲਮੀਕਿ ਮੰਦਿਰ ਅਲੀ ਮੁਹੱਲਾ ਤੋਂ ਕੀਤਾ ਗਿਆ ਜੋ ਸੰਤ ਸਮਾਜ ਦੀ ਅਗਵਾਈ ’ਚ ਭਗਤੀ ਦੇ ਰੰਗ ਬਿਖੇਰਦੀ ਹੋਏ ਅੱਗੇ ਵਧੀ।ਇਹ ਸ਼ੋਭਾ ਯਾਤਰਾ ਭਗਵਾਨ ਮਹਾਰਿਸ਼ੀ ਵਾਲਮੀਕਿ ਚੌਕ, ਸ਼੍ਰੀ ਰਾਮ ਚੌਕ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਅੱਡਾ ਟਾਂਡਾ, ਮਾਈ ਹੀਰਾ ਗੇਟ, ਸੀਤਲਾ ਮੰਦਰ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਤੋਂ ਹੁੰਦੇ ਹੋਏ ਪ੍ਰਾਚੀਨ ਮੰਦਰ ਅਲੀ ਮੁਹੱਲਾ ਵਿਖੇ ਹੀ ਸਮਾਪਤ ਹੋਵੇਗੀ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਸ਼ਾਮਲ ਹੋਏ। ਸ਼ਹਿਰ ’ਚ ਸ਼ੋਭਾ ਯਾਤਰਾ ਦੇ ਸੁਆਗਤ ਲਈ ਜਗ੍ਹਾ-ਜਗ੍ਹਾ ਚੌਂਕਾਂ ’ਤੇ ਮੰਚ ਲਗਾਏ ਗਏ ਹਨ।
ਸ਼ੋਭਾ ਯਾਤਰਾ ਦੇ ਮੰਚਾਂ ਕੋਲ ਪਹੁੰਚਦੇ ਹੀ ਸੰਤਾਂ ਦੇ ਨਾਲ-ਨਾਲ ਚੱਲ ਰਹੇ ਸ਼ਰਧਾਲੂਆਂ ਦੇ ਸੈਲਾਬ ਦਾ ਸੁਆਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਜਾ ਰਿਹਾ ਹੈ। ਪੂਰਾ ਜਲੰਧਰ ਸ਼ਹਿਰ ਭਗਵਾਨ ਵਾਲੀਮਿਕ ਜੀ ਦੀ ਭਗਤੀ ’ਚ ਰੰਗਿਆ ਹੋਇਆ ਹੈ। ਹਰ ਪਾਸੇ ਭਗਵਾਨ ਵਾਲਮੀਕਿ ਜੀ ਦੇ ਭਜਨ ਗੀਤ ਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਭਗਵਾਨ ਮਹਾਰਿਸ਼ੀ ਵਾਲਮੀਕਿ ਸ਼ੋਭਾ ਯਾਤਰਾ ਸਬੰਧੀ ਟ੍ਰੈਫਿਕ ਪੁਲਸ ਨੇ ਜਾਰੀ ਕੀਤਾ ਰੂਟ ਪਲਾਨ
ਸ਼ੋਭਾ ਯਾਤਰਾ ’ਚ ਰਾਮਤੀਰਥ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ’ਤੇ ਲਿਆਂਦੀ ਗਈ ਜੋਤੀ ਨੂੰ ਪ੍ਰਜਵਲਿਤ ਕੀਤਾ ਗਿਆ ਹੈ। ਸ਼ਹਿਰ ’ਚ ਸ਼ਰਧਾਲੂਆਂ ਲਈ ਕਈ ਜਗ੍ਹਾ ਲੰਗਰ ਵੀ ਲਗਾਏ ਗਏ ਹਨ। ਢੋਲ-ਨਗਾੜਿਆਂ ਦੇ ਨਾਲ-ਨਾਲ ਝਾਂਕੀਆਂ ਵੀ ਕੱਢੀਆਂ ਜਾ ਰਹੀਆਂ ਹਨ।
ਸ਼ੋਭਾ ਯਾਤਰਾ ਨੂੰ ਮੁੱਖ ਰੱਖਦਿਆਂ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਟ੍ਰੈਫਿਕ ਕਮਿਸ਼ਨਰੇਟ ਜਲੰਧਰ ਵੱਲੋਂ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਟਰੈਫਿਕ ਡਾਇਵਰਟ ਕੀਤਾ ਗਿਆ ਹੈ।
ਟ੍ਰੈਫਿਕ ਡਾਇਵਰਟ ਕੀਤੇ ਗਏ ਪੁਆਇੰਟ
ਨਕੋਦਰ ਚੌਕ, ਸਕਾਈਲਾਰਕ ਚੌਕ, ਸਟੇਟ ਬੈਂਕ ਆਫ ਇੰਡੀਆ, ਪੀ.ਐੱਨ.ਬੀ. ਚੌਕ, ਜੀ.ਪੀ.ਓ. (ਪ੍ਰੈੱਸ ਕਲੱਬ) ਚੌਕ, ਸ੍ਰੀ ਨਾਮਦੇਵ ਚੌਕ, ਸ਼ਾਸਤਰੀ ਚੌਕ, ਪ੍ਰਤਾਪ ਬਾਗ, ਹੈਨਰੀ ਪੈਟਰੋਲ ਪੰਪ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਵਨ-ਵੇ, ਇਕਹਿਰੀ ਪੁਲੀ ਦੇ ਸਾਹਮਣੇ, ਹੁਸ਼ਿਆਰਪੁਰ ਰੇਲਵੇ ਫਾਟਕ, ਟਾਂਡਾ ਚੌਕ, ਟਾਂਡਾ ਰੇਲਵੇ ਫਾਟਕ, ਟੀ-ਪੁਆਇੰਟ ਗੋਪਾਲ ਨਗਰ , ਪੁਰਾਣੀ ਸਬਜ਼ੀ ਮੰਡੀ ਚੌਕ, ਮਹਾਲਕਸ਼ਮੀ ਨਰਾਇਣ ਮੰਦਰ ਨੇੜੇ ਪੁਰਾਮੀ ਜੇਲ੍ਹ, ਪਟੇਲ ਚੌਕ, ਬਸਤੀ ਅੱਡਾ ਚੌਕ, ਟੀ-ਪੁਆਇੰਟ ਸ਼ਕਤੀ ਨਗਰ, ਫੁੱਟਬਾਲ ਚੌਕ ਆਦਿ। ਵਾਹਨ ਚਾਲਕਾਂ ਅਤੇ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸ਼ੋਭਾ ਯਾਤਰਾ ਵਾਲੇ ਦਿਨ ਉਪਰੋਕਤ ਨਿਰਧਾਰਤ ਰੂਟ ਦੀ ਵਰਤੋਂ ਕਰਨ ਦੀ ਬਜਾਏ ਡਾਇਵਰਟ ਕੀਤੇ ਰੂਟ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ ਟ੍ਰੈਫਿਕ ਪੁਲਸ ਦੇ ਹੈਲਪਲਾਈਨ ਨੰਬਰ 0181-2227296 ’ਤੇ ਸੰਪਰਕ ਕਰ ਸਕਦੇ ਹੋ।
ਇਹ ਵੀ ਪੜ੍ਹੋ: ਡਰਾਈਵਰਾਂ ਦੀ ਘਾਟ ਕਾਰਨ ਕਰਜ਼ ਲੈ ਕੇ ਖ਼ਰੀਦੀਆਂ ਸਰਕਾਰੀ ਬੱਸਾਂ ਡਿਪੂ 'ਚ ਖੜ੍ਹੀਆਂ, 4 ਕਰੋੜ ਹੈ ਮਹੀਨੇ ਦੀ ਕਿਸ਼ਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਵੱਡਾ ਫ਼ੈਸਲਾ, ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਸੌਂਪੀਆਂ ਅਹਿਮ ਸ਼ਕਤੀਆਂ
NEXT STORY