ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਵਿਚ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਜਿਥੇ ਇਕ ਵਿਅਕਤੀ ਨੇ 5 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ ਪਰ ਉਹ ਵਿਅਕਤੀ ਲਾਪਤਾ ਹੈ। ਲਾਟਰੀ ਟਿਕਟ ਵੇਚਣ ਵਾਲਾ ਪਰਵਿੰਦਰ ਸਿੰਘ ਉਸ ਵਿਅਕਤੀ ਦੀ ਭਾਲ ਕਰ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪਰਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੁਲਤਾਨਪੁਰ ਦੇ ਇਕ ਵਿਅਕਤੀ ਨੇ ਉਨ੍ਹਾ ਕੋਲੋਂ 500 ਰੁਪਏ ਦੀ ਲਾਟਰੀ ਖਰੀਦੀ ਸੀ, ਜਿਸ ਦਾ ਡਰਾਅ ਨਿਕਲ ਚੁੱਕਾ ਹੈ ਅਤੇ ਉਸ ਵਿਅਕਤੀ ਨੇ 5 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 31 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
ਉਨ੍ਹਾਂ ਕਿਹਾ ਕਿ ਲਾਟਰੀ ਟਿਕਟ ਨੰ. ਬੀ 994379 ਖਰੀਦਣ ਵਾਲੇ ਇਸ ਵਿਅਕਤੀ ਦਾ ਪਤਾ ਲਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਾਟਰੀ ਜਿੱਤਣ ਵਾਲੇ ਵਿਅਕਤੀ ਉਨ੍ਹਾਂ ਕੋਲ ਆ ਕੇ ਆਪਣੀ ਟਿਕਟ ਦਿਖਾ ਕੇ ਆਪਣਾ ਇਨਾਮ ਹਾਸਲ ਕਰ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਨ੍ਹਾਂ ਜ਼ਿਲ੍ਹਿਆਂ ਵਿਚ ਸ਼ੁਰੂ ਹੋ ਰਹੇ ਵੱਡੇ ਪ੍ਰਾਜੈਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ
NEXT STORY