ਚੰਡੀਗੜ੍ਹ (ਭੁੱਲਰ) : ਪੰਜਾਬ ਲਾਟਰੀ ਦਾ ਰਾਖੀ ਬੰਪਰ ਦੇ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਨਿਕਲਣ ਦੀ ਖਬਰ ਜਦੋਂ ਜ਼ੀਰਕਪੁਰ ਵਾਸੀ ਹਰਭਗਵਾਨ ਗਿਰ ਨੂੰ ਮਿਲੀ ਤਾਂ ਉਸ ਨੂੰ ਯਕੀਨ ਹੀ ਨਾ ਆਇਆ। ਆਖਰ ਜਦੋਂ ਪੰਜਾਬ ਰਾਜ ਲਾਟਰੀ ਵਿਭਾਗ ਦੇ ਨਤੀਜੇ ਨਾਲ ਉਸ ਨੇ ਟਿਕਟ ਦੇ ਨੰਬਰਾਂ ਨੂੰ ਮਿਲਾਇਆ ਤਾਂ ਉਸਦੀ ਖੁਸ਼ੀ ਦਾ ਠਿਕਾਣਾ ਨਾ ਰਿਹਾ। ਹਰਭਗਵਾਨ ਰਾਤੋਂ-ਰਾਤ ਕਰੋੜਪਤੀ ਬਣ ਗਿਆ ਹੈ।
ਚੰਡੀਗੜ੍ਹ ਵਿਖੇ ਪੰਜਾਬ ਲਾਟਰੀ ਵਿਭਾਗ ਦੇ ਦਫਤਰ ਵਿਚ ਟਿਕਟ ਜਮ੍ਹਾਂ ਕਰਾਉਣ ਆਏ ਹਰਭਗਵਾਨ ਗਿਰ ਨੇ ਦੱਸਿਆ ਕਿ ਉਹ ਕੇਂਦਰੀ ਵਿਦਿਆਲਿਆ, ਚੰਡੀਗੜ੍ਹ ਏਅਰਫੋਰਸ ਸਟੇਸ਼ਨ ਵਿਖੇ ਲੈਬ ਅਟੈਂਡੈਂਟ ਦੀ ਨੌਕਰੀ ਕਰ ਰਿਹਾ ਹੈ। ਬਚਪਨ ਵਿਚ ਉਸ ਦੀ ਖੱਬੀ ਬਾਂਹ ਕੱਟੀ ਗਈ ਸੀ। ਅੱਜਕੱਲ ਉਹ ਜ਼ੀਰਕਪੁਰ ਵਿਖੇ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਹੈ।
ਉਸ ਦਾ ਪਹਿਲਾ ਇਨਾਮ ਨਿਕਲਣ ਦੀ ਖਬਰ ਉਸ ਨੂੰ ਜ਼ੀਰਕਪੁਰ ਦੇ ਉਸ ਲਾਟਰੀ ਏਜੰਟ ਨੇ ਦਿੱਤੀ ਜਿੱਥੋਂ ਉਸ ਨੇ ਟਿਕਟ ਖਰੀਦੀ ਸੀ। ਮੂਲ ਰੂਪ ਵਿਚ ਪਟਿਆਲਾ ਜ਼ਿਲੇ ਦੇ ਪਿੰਡ ਬਹਾਦਰਪੁਰ ਫਕੀਰਾਂ ਦੇ ਰਹਿਣ ਵਾਲੇ ਹਰਭਗਵਾਨ ਦੇ ਦੋ ਬੇਟੀਆਂ ਅਤੇ ਇਕ ਬੇਟਾ ਹੈ। ਉਸ ਦੀ ਇਕ ਬੇਟੀ ਦਾ ਵਿਆਹ ਹੋ ਚੁੱਕੀ ਹੈ ਜਦਕਿ ਦੂਜੀ ਬੇਟੀ ਅਤੇ ਬੇਟਾ ਬਾਰਵੀਂ ਜਮਾਤ ਵਿਚ ਪੜ੍ਹਦੇ ਹਨ। ਭਵਿੱਖ ਦੀਆਂ ਯੋਜਵਾਨਾਂ ਸਬੰਧੀ ਉਨ੍ਹਾਂ ਦੱਸਿਆ ਕਿ ਜਿੱਤੀ ਹੋਈ ਰਕਮ ਨਾਲ ਸਭ ਤੋਂ ਪਹਿਲਾਂ ਉਹ ਟ੍ਰਾਈ ਸਿਟੀ ਵਿਚ ਆਪਣਾ ਘਰ ਖਰੀਦਣਗੇ ਅਤੇ ਬਾਕੀ ਪੈਸੇ ਬੱਚਿਆਂ ਦੀ ਪੜ੍ਹਾਈ 'ਤੇ ਖਰਚ ਕਰਨਗੇ ਤਾਂ ਜੋ ਬੱਚੇ ਆਪਣਾ ਭਵਿੱਖ ਸੰਵਾਰ ਸਕਣ।
ਭੋਗਪੁਰ 'ਚ ਦਿਸਿਆ 'ਪੰਜਾਬ ਬੰਦ' ਦਾ ਅਸਰ, ਬਾਜ਼ਾਰਾਂ 'ਚ ਰਿਹਾ ਸੰਨਾਟਾ (ਤਸਵੀਰਾਂ)
NEXT STORY