ਗੁਰੂ ਕਾ ਬਾਗ (ਭੱਟੀ) : ਨਵਾਂ ਪਿੰਡ ਗੋਲਡਨ ਕਾਲੋਨੀ ਵਿਖੇ ਇਕ ਵਿਅਕਤੀ ਨੇ ਪ੍ਰੇਮਿਕਾ ਦਾ ਮਹਿਜ਼ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਉਹ ਉਸ ਨੂੰ ਘਰ ਆਉਣ ਤੋਂ ਰੋਕਦੀ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਝੰਡੇਰ ਦੇ ਐੱਸ. ਐੱਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਤੀ ਮਨਜੀਤ ਸਿੰਘ ਉਰਫ ਲਾਡੀ ਪੁੱਤਰ ਪਿਆਰਾ ਸਿੰਘ ਵਾਸੀ ਚਿਤੌੜਗੜ੍ਹ ਹਾਲ ਵਾਸੀ ਗੋਲਡਨ ਕਾਲੋਨੀ ਨਵਾਂ ਪਿੰਡ ਨੇ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਉਸ ਦਾ ਵਿਆਹ ਕਰੀਬ 16-17 ਸਾਲ ਪਹਿਲਾਂ ਗੁਰਮੀਤ ਕੌਰ ਵਾਸੀ ਜੌੜਾਂ ਨੇੜੇ ਪੱਟੀ ਜ਼ਿਲ੍ਹਾ ਤਰਨਤਾਰਨ ਨਾਲ ਹੋਇਆ ਸੀ । ਉਸ ਦੇ ਦੋ ਮੁੰਡੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਮਨਜੀਤ ਨੇ ਕਿਹਾ ਕਿ ਉਸ ਦੀ ਗੈਰ-ਹਾਜ਼ਰੀ ’ਚ ਉਸ ਦੀ ਪਤਨੀ ਦੇ ਜਸਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਬੱਲ ਬਾਵਾ ਨਾਲ ਨਾਜਾਇਜ਼ ਸਬੰਧ ਬਣ ਗਏ ਸਨ। ਇਸ ਸਬੰਧੀ ਉਸਦੇ ਮੁੰਡਿਆਂ ਵੱਲੋਂ ਵੀ ਇਤਰਾਜ਼ ਪ੍ਰਗਟਾਇਆ ਜਾਂਦਾ ਸੀ। ਬੀਤੀ ਸ਼ਾਮ 6:30 ਵਜੇ ਜਦੋਂ ਉਹ ਆਪਣੇ ਕੰਮ ਤੋਂ ਘਰ ਵਾਪਸ ਆਇਆ ਤਾਂ ਦੇਖਿਆ ਕਿ ਉਸਦਾ ਮੁੰਡਾ ਜੋਬਨਪ੍ਰੀਤ ਕਮਰੇ ਤੋਂ ਬਾਹਰ ਬੈਠਾ ਸੀ ਜਦ ਕਿ ਉਸ ਦੀ ਪਤਨੀ ਗੁਰਮੀਤ ਕੌਰ ਅਤੇ ਜਸਬੀਰ ਸਿੰਘ ਦੀ ਕਮਰੇ ਅੰਦਰੋਂ ਲੜਣ ਦੀ ਆਵਾਜ਼ ਆ ਰਹੀ ਸੀ । ਕਮਰੇ ਦੇ ਦਰਵਾਜ਼ੇ ਅੰਦਰੋਂ ਬੰਦ ਸਨ। ਉਸ ਨੇ ਕਮਰੇ ਦੀ ਖਿੜਕੀ ’ਚੋਂ ਦੇਖਿਆ ਤਾਂ ਉਸ ਦੀ ਪਤਨੀ ਗੁਰਮੀਤ ਕੌਰ ਕਮਰੇ ’ਚ ਲੱਗੇ ਤਖ਼ਤਪੋਸ਼ ’ਤੇ ਪਈ ਸੀ ।
ਇਹ ਵੀ ਪੜ੍ਹੋ : ਜਲੰਧਰ ’ਚ ਪੁਲਸ ਨੇ ਚੱਲਦੀ ਪਾਰਟੀ ’ਚੋਂ ਗ੍ਰਿਫ਼ਤਾਰ ਕੀਤਾ ਲਾੜਾ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਜਸਬੀਰ ਸਿੰਘ ਨੇ ਉਸ ਦੀ ਪਤਨੀ ਦੇ ਗਲੇ ’ਚ ਰੱਸੀ ਪਾ ਕੇ ਦੋਵਾਂ ਹੱਥਾਂ ਨਾਲ ਗੱਲਾ ਘੁੱਟਿਆ ਹੋਇਆ ਸੀ । ਇਸ ਦੌਰਾਨ ਜਦੋਂ ਉਸ ਨੇ ਰੌਲਾ ਪਾਇਆ ਤਾਂ ਜਸਬੀਰ ਸਿੰਘ ਰੱਸੀ ਆਪਣੀ ਜੇਬ ’ਚ ਪਾ ਕੇ ਦੌੜ ਗਿਆ । ਉਸ ਨੇ ਜਦ ਅੰਦਰ ਜਾ ਕੇ ਵੇਖਿਆ ਤਾਂ ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਸੀ। ਉਸ ਨੇ ਤੁਰੰਤ ਹੀ ਥਾਣਾ ਝੰਡੇਰ ਦੀ ਪੁਲਸ ਨੂੰ ਸੂਚਿਤ ਕੀਤਾ। ਉਧਰ ਮਨਜੀਤ ਸਿੰਘ ਦੇ ਬਿਆਨਾਂ ’ਤੇ ਪੁਲਸ ਥਾਣਾ ਝੰਡੇਰ ਵੱਲੋਂ ਜਸਬੀਰ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪਲਾਂ ’ਚ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਵਿਦੇਸ਼ੋਂ ਪਰਤੇ ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਲੰਧਰ ਦੀ ਬਸਤੀ ਗੁਜ਼ਾਂ 'ਚ ਦਿੱਸਿਆ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ
NEXT STORY