ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਨਾਲ ਲੱਗਦੇ ਪਿੰਡ ਟਿੱਬੀ ਭਰਾਈਆ ਵਿਚ ਦੇਰ ਰਾਤ ਇਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਦੇ ਹੀ ਫਰੀਦਕੋਟ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦਾ ਕਤਲ ਹੋਇਆ ਉਹ ਫਰੀਦਕੋਟ ਦੀ ਡੋਗਰ ਬਸਤੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਦਾ ਨਾਮ ਗੁਰਪ੍ਰੀਤ ਸਿੰਘ ਸੀ। ਉਸ ਦੇ ਨਾਲ ਹੀ ਉਸ ਦਾ ਇਕ ਸਾਥੀ ਗੰਭੀਰ ਜ਼ਖਮੀ ਹੈ ਜਿਸ ਦਾ ਇਲਾਜ ਫਰੀਦਕੋਟ ਦੇ ਜੀ. ਜੀ. ਐੱਸ. ਮੈਡੀਕਲ ਹਸਪਤਾਲ ਵਿਚ ਚੱਲ ਰਿਹਾ ਹੈ। ਇਸ ਦੌਰਾਨ ਇਕ ਬਜ਼ੁਰਗ ਔਰਤ ਦੀ ਮੌਤ ਹੋਣ ਦਾ ਵੀ ਪਤਾ ਲੱਗਾ ਹੈ। ਹਾਲਾਂਕਿ ਪੁਲਸ ਦਾ ਆਖਣਾ ਹੈ ਬਜ਼ੁਰਗ ਦੀ ਮੌਤ ਦਾ ਇਸ ਵਾਰਦਾਤ ਨਾਲ ਫਿਲਹਾਲ ਕੋਈ ਸੰਬੰਧ ਨਹੀਂ ਹੈ। ਬਜ਼ੁਰਗ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸੀ, ਜਿਸ ਕਾਰਣ ਉਸ ਦੀ ਮੌਤ ਹੋਈ ਹੈ ਪਰ ਇਸ ਦੇ ਬਾਵਜੂਦ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਪਿਛਲੇ ਕਈ ਸਾਲਾਂ ਦੇ ਰਿਕਾਰਡ ਟੁੱਟੇ
ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਇਕ ਪਰਿਵਾਰ ਨੂੰ ਫਰੀਦਕੋਟ ਦਾ ਰਹਿਣ ਵਾਲਾ ਇਕ ਵਿਅਕਤੀ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਅਕਸਰ ਉਨ੍ਹਾਂ ਦੇ ਘਰ ਆ ਕੇ ਲੜਾਈ ਝਗੜਾ ਅਤੇ ਗੁੰਡਾ-ਗਰਦੀ ਕਰਦਾ ਸੀ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦਾ ਪਿੰਡ ਦੀ ਇਕ ਔਰਤ ਨਾਲ ਪਹਿਲਾਂ ਕਥਿਤ ਨਜਾਇਜ਼ ਸੰਬੰਧ ਸਨ ਜਿਸ ਕਾਰਨ ਉਹ ਪਰਿਵਾਰ ਨੂੰ ਬਲੈਕ-ਮੇਲ ਕਰਕੇ ਕਰੀਬ 25 ਲੱਖ ਰੁਪਏ ਵੀ ਬਟੋਰ ਚੁੱਕਾ ਸੀ ਅਤੇ ਬੱਚਿਆ ਨੂੰ ਮਾਰਨ ਦੀਆਂ ਧਮਕੀਆਂ ਦਿੰਦਾ ਸੀ।
ਇਹ ਵੀ ਪੜ੍ਹੋ : ਇਸ ਪਿੰਡ ਨੇ 10 ਜੀਆਂ ਵਾਲੇ ਪਰਿਵਾਰ ਨੂੰ ਪਿੰਡ ਛੱਡਣ ਲਈ ਕਿਹਾ, ਦੋ ਦਿਨਾਂ ਦਾ ਦਿੱਤਾ ਸਮਾਂ
ਉਨ੍ਹਾਂ ਦੱਸਿਆ ਕਿ ਦੇਰ ਰਾਤ ਵੀ ਇਹ ਨੌਜਵਾਨ ਆਪਣੇ ਇਕ ਸਾਥੀ ਸਮੇਤ ਕਰੀਬ 9 ਵਜੇ ਉਨ੍ਹਾਂ ਦੇ ਪਿੰਡ ਆਇਆ ਅਤੇ ਗੁੰਡਾਗਰਦੀ ਕਰਨ ਲੱਗਾ। ਉਨ੍ਹਾਂ ਦੱਸਿਆ ਕਿ ਜਿਸ ਪਰਿਵਾਰ ਦੇ ਘਰ ਆ ਕੇ ਉਹ ਗੁੰਡਾਗਰਦੀ ਕਰਦਾ ਸੀ ਉਨ੍ਹਾਂ ਦੀ ਬਜ਼ੁਰਗ ਮਾਤਾ ਦੀ ਉਸ ਵਕਤ ਮੌਤ ਹੋ ਗਈ ਤਾਂ ਇਹ ਦੋਵੇਂ ਨੌਜਵਾਨ ਫਿਰ ਪਿੰਡ ਵਿਚ ਗਾਲੀ-ਗਲੋਚ ਕਰਨ ਲੱਗੇ ਜਿਸ 'ਤੇ ਪਿੰਡ ਵਾਸੀਆਂ ਨੂੰ ਗੁੱਸਾ ਆ ਗਿਆ ਅਤੇ ਉਕਤ ਨੌਜਵਾਨਾਂ ਨਾਲ ਟਕਰਾਅ ਹੋ ਗਿਆ ਜਿਸ ਦੌਰਾਨ ਇਹ ਸਾਰੀ ਘਟਨਾਂ ਵਾਪਰ ਗਈ।
ਇਹ ਵੀ ਪੜ੍ਹੋ : ਪੰਜਾਬ ਵਿਚ ਜਾਰੀ ਹੋਈ ਐਡਵਾਈਜ਼ਰੀ, ਜੇ ਨਜ਼ਰ ਆਉਣ ਇਹ ਲੱਛਣ ਤਾਂ ਰਹੋ ਸਾਵਧਾਨ
ਘਟਨਾਂ ਦੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਫਰੀਦਕੋਟ ਤਰਲੋਚਨ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਟਿੱਬੀ ਭਰਾਈਆਂ ਵਿਚ ਲੜਾਈ ਹੋਈ ਹੈ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋਈ ਹੈ ਅਤੇ ਇਕ ਜ਼ਖਮੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਇਸ ਵਾਰਦਾਤ ਦੇ ਚੱਲਦੇ ਇਕ ਜੋੜੇ ਨੂੰ ਹਿਰਾਸਤ ਵਿਚ ਲਿਆ ਹੈ ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਲਗਾਤਾਰ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ
NEXT STORY