ਤਰਨਤਾਰਨ(ਰਮਨ)- ਤਰਨਤਾਰਨ ਦੇ ਬੱਸ ਸਟੈਂਡ ਨੇੜੇ ਐਤਵਾਰ ਨੂੰ ਦਿਨ-ਦਿਹਾੜੇ ਇੱਕ ਨੌਜਵਾਨ ਨੂੰ ਸ਼ਰੇਆਮ ਵੱਢ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਨਸਨੀਖੇਜ਼ ਵਾਰਦਾਤ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ (20) ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਕੱਦ ਗਿੱਲ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ-ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000
ਜਾਣਕਾਰੀ ਅਨੁਸਾਰ ਜਗਜੀਤ ਡੀ.ਜੇ. ਦਾ ਕੰਮ ਕਰਦਾ ਸੀ।ਇੱਕ ਮਹੀਨਾ ਪਹਿਲਾਂ ਜਗਜੀਤ ਸਿੰਘ ਵੱਲੋਂ ਪਿੰਡ ਨਰੰਗਾਬਾਦ ਦੀ ਇੱਕ ਕੁੜੀ ਨੂੰ ਘਰੋਂ ਭਜਾ ਕੇ ਲਿਜਾਣ ਦੀ ਗੱਲ ਸਾਹਮਣੇ ਆਈ ਸੀ। ਦੋਵੇਂ ਕਰੀਬ ਇੱਕ ਮਹੀਨੇ ਤੋਂ ਇਕੱਠੇ ਰਹਿ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਕੁੜੀ ਦੀ ਮਾਂ ਦੋਵਾਂ ਨੂੰ ਮਿਲਣ ਆਈ ਸੀ। ਮਿਲਣ ਤੋਂ ਬਾਅਦ ਜਗਜੀਤ ਸਿੰਘ ਕੁੜੀ ਦੀ ਮਾਂ ਨੂੰ ਮੋਟਰਸਾਈਕਲ 'ਤੇ ਬੱਸ ਸਟੈਂਡ ਛੱਡਣ ਆ ਰਿਹਾ ਸੀ। ਜਦੋਂ ਉਹ ਤਰਨਤਾਰਨ ਬੱਸ ਸਟੈਂਡ ਨੇੜੇ ਪਹੁੰਚੇ ਤਾਂ ਪਹਿਲਾਂ ਤੋਂ ਬਣਾਏ ਗਏ ਪਲਾਨ ਤਹਿਤ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਸੜਕ ਵਿਚਕਾਰ ਹੀ ਚਾਕੂਆਂ ਅਤੇ ਕਿਰਚਾਂ ਨਾਲ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਜਗਜੀਤ ਦਾ ਕਤਲ ਕੁੜੀ ਦੇ ਭਰਾਵਾਂ ਵੱਲੋਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਦੋਸ਼ੀਆਂ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਇੱਕ ਸ਼ੱਕੀ ਨੂੰ ਰਾਊਂਡ ਅੱਪ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਆੜ੍ਹਤੀ ਵੈੱਲਫੇਅਰ ਐਸੋਸੀਏਸ਼ਨ ਦਾ ਫ਼ੈਸਲਾ, ਨਵੇਂ ਫਰਮਾਨ ਕੀਤੇ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
CM ਮਾਨ ਖ਼ਿਲਾਫ਼ ਚੋਣ ਲੜਣਗੇ ਰਾਜਾ ਵੜਿੰਗ! ਹਾਈਕਮਾਂਡ ਨੂੰ ਕੀਤੀ ਅਪੀਲ
NEXT STORY