ਵਲਟੋਹਾ (ਬਲਜੀਤ ਸਿੰਘ, ਅਮਰ ਗੌਰ ਸਿੰਘ) - ਕਸਬਾ ਵਲਟੋਹਾ ਵਿਖੇ 22 ਸਾਲਾ ਨੌਜਵਾਨ ਦਾ ਪ੍ਰੇਮ ਸਬੰਧਾਂ ਦੇ ਚੱਲਦਿਆਂ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਵਿਅਕਤੀ ਦੇ ਮਾਮੇ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੇਰਾ ਭਣੇਵਾਂ ਮਲਕੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਨੂਰਵਾਲਾ ਥਾਣਾ ਖੇਮਕਰਨ, ਜੋ ਬੀਤੀ ਰਾਤ ਕਸਬਾ ਵਲਟੋਹਾ ਵਿਖੇ ਆਪਣੀ ਪ੍ਰੇਮਿਕਾ ਨੂੰ ਮਿਲਣ ਪਿੰਡ ਵਲਟੋਹਾ ਵਿਖੇ ਗਿਆ ਸੀ। ਲੜਕੀ ਦੇ ਪਰਿਵਾਰ ਵਾਲਿਆਂ ਨੂੰ ਜਦੋਂ ਇਸ ਦੇ ਬਾਰੇ ਪਤਾ ਲੱਗਿਆ ਤਾਂ ਉਹ ਮਲਕੀਤ ਸਿੰਘ ਦੇ ਗਲ 'ਚ ਸਾਫਾ ਪਾ ਕੇ ਉਸ ਨੂੰ ਧੂ ਕੇ ਆਪਣੇ ਘਰ ਲੈ ਗਏ। ਉਨ੍ਹਾਂ ਨੇ ਘਰ ਜਾ ਕੇ ਗਲ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ।
ਦੱਸ ਦੇਈਏ ਕਿ ਇਸ ਘਟਨਾ ਦੇ ਬਾਰੇ ਜਦੋਂ ਕਸਬੇ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ਼ ਦੀ ਸੂਚਨਾ ਪੁਲਸ ਥਾਣਾ ਵਲਟੋਹਾ ਨੂੰ ਦਿੱਤੀ ਅਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ। ਥਾਣਾ ਵਲਟੋਹਾ ਦੇ ਐੱਸ.ਐੱਚ.ਓ. ਸੁਖਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਮਾਮੇ ਨਿਸ਼ਾਨ ਸਿੰਘ ਦੇ ਬਿਆਨ 'ਤੇ ਲੜਕੀ ਦੇ ਪਿਤਾ ਜਰਨੈਲ ਸਿੰਘ ਪੁੱਤਰ ਮੁਖਤਿਆਰ ਸਿੰਘ ਤੇ ਅਰਸ਼ਦੀਪ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਲੜਕੀ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
'ਆਪ' ਦੇ ਬਾਗੀ ਵਿਧਾਇਕਾਂ ਨੇ ਅਹੁਦੇ ਤੋਂ ਅਸਤੀਫ਼ੇ ਦੀ ਮੰਗ ਕੀਤੀ ਖਾਰਜ
NEXT STORY