ਬਠਿੰਡਾ : ਬਠਿੰਡਾ ਦੇ ਕਸਬਾ ਭਗਤਾ ਭਾਈ ਕਾ ਵਿਖੇ ਪਤੀ ਨਾਲ ਦਾਣਾ ਮੰਡੀ ਵਿਚ ਸੈਰ ਕਰ ਰਹੀ ਕੁੜੀ ਨੂੰ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ। ਇਹ ਗੋਲੀ ਕੁੜੀ ਦੇ ਪੇਟ ਵਿਚ ਲੱਗੀ ਅਤੇ ਆਰਪਾਰ ਹੋ ਗਈ। ਗੋਲੀ ਲੱਗਣ ਕਾਰਣ ਗੰਭੀਰ ਜ਼ਖ਼ਮੀ ਹੋਈ ਕੁੜੀ ਨੂੰ ਤੁਰੰਤ ਭਗਤਾ ਭਾਈ ਕਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਸ ਉਪਰੰਤ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ, ਜਿਥੇ ਲੜਕੀ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਰਹੇ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਨਵਾਂ ਐਲਾਨ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਕਤ ਜੋੜੇ ਨੇ ਕੁਝ ਸਮਾਂ ਪਹਿਲਾਂ ਹੀ ਲਵਮੈਰਿਜ ਕਰਵਾਈ ਸੀ। ਫਿਲਹਾਲ ਪੀੜਤ ਪਰਿਵਾਰ ਵਲੋਂ ਕਿਸੇ ’ਤੇ ਵੀ ਸ਼ੱਕ ਨਹੀਂ ਜਿਤਾਇਆ ਜਾ ਰਿਹਾ। ਦੂਜੇ ਪਾਸੇ ਪੁਲਸ ਨੇ ਮੌਕੇ 'ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਬੱਸ ਹਾਦਸਾ, ਵਿਛ ਗਈਆਂ ਲਾਸ਼ਾਂ, ਭਿਆਨਕ ਬਣੇ ਹਾਲਾਤ, ਦੇਖੋ ਤਸਵੀਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਲਜੀਤ ਮਗਰੋਂ 'ਪੰਜਾਬ 95' ਦੇ ਡਾਇਰੈਕਟਰ ਦਾ ਵੱਡਾ ਐਲਾਨ, ਆਖ 'ਤੀ ਇਹ ਗੱਲ
NEXT STORY