ਚੰਡੀਗੜ੍ਹ (ਜ.ਬ.) : ਇੱਥੇ ਸੈਕਟਰ-25 ’ਚ ਪ੍ਰੇਮ ਸਬੰਧਾਂ ਨੇ ਹਿੰਸਕ ਰੂਪ ਧਾਰਨ ਕਰ ਲਿਆ। ਮੰਗਲਵਾਰ ਸ਼ਾਮ ਨੂੰ ਪ੍ਰੇਮੀ ਨੇ ਪ੍ਰੇਮਿਕਾ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਸੜਕ ਵਿਚਕਾਰ ਮੁਲਜ਼ਮ ਸ਼ਰੇਆਮ ਪ੍ਰੇਮਿਕਾ ’ਤੇ ਵਾਰ ਕਰਦਾ ਰਿਹਾ ਤੇ ਲੋਕ ਤਮਾਸ਼ਬੀਨ ਬਣੇ ਰਹੇ। ਹਮਲੇ ਤੋਂ ਬਾਅਦ ਮੁਲਜ਼ਮ ਬੜੇ ਆਰਾਮ ਨਾਲ ਫ਼ਰਾਰ ਹੋ ਗਿਆ ਅਤੇ ਕਿਸੇ ਨੇ ਵੀ ਉਸ ਨੂੰ ਫੜ੍ਹਨ ਦੀ ਹਿੰਮਤ ਨਹੀਂ ਕੀਤੀ। ਪੂਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਜ਼ਖ਼ਮੀ ਔਰਤ ਨੂੰ ਸੈਕਟਰ-16 ਜਨਰਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਉਸ ਦੇ ਸਰੀਰ ’ਤੇ 8 ਤੋਂ 10 ਵਾਰ ਕੀਤੇ ਗਏ ਹਨ। ਡਾਕਟਰਾਂ ਅਨੁਸਾਰ ਮਰੀਜ਼ ਦੀ ਹਾਲਤ ਹਾਲੇ ਠੀਕ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਫ਼ਿਲਹਾਲ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਔਰਤ ਦੀ ਪਛਾਣ ਸੈਕਟਰ-25 ਵਾਸੀ ਸੰਜਨਾ ਵਜੋਂ ਹੋਈ ਹੈ। ਸੈਕਟਰ-11 ਥਾਣਾ ਪੁਲਸ ਨੇ ਸੰਜਨਾ ਦੀ ਸ਼ਿਕਾਇਤ ’ਤੇ ਗਾਂਧੀ ਖ਼ਿਲਾਫ਼ ਹਮਲਾ ਕਰਨ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਅਨੁਸਾਰ ਸੰਜਨਾ ਦੇ ਪਤੀ ਦੀ 2 ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਉਨ੍ਹਾਂ ਦੇ ਘਰ ਦੇ ਕੋਲ ਹੀ ਗਾਂਧੀ ਨਾਂ ਦਾ ਨੌਜਵਾਨ ਰਹਿੰਦਾ ਸੀ। ਮੁਲਜ਼ਮ ਗਾਂਧੀ ਦੇ ਨਾਲ ਔਰਤ ਲਿਵ-ਇਨ ’ਚ ਰਹਿੰਦੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖ਼ਬਰ, ਨਾ ਕੀਤਾ ਇਹ ਕੰਮ ਤਾਂ...
ਕਿਸੇ ਗੱਲ ਨੂੰ ਲੈ ਕੇ ਕੇ ਦੋਹਾਂ ਵਿਚਾਲੇ ਝਗੜਾ ਹੋ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਸਰੇ ਬਾਜ਼ਾਰ ਸੰਜਨਾ ’ਤੇ ਹਮਲਾ ਕਰ ਦਿੱਤਾ। ਵਾਰਦਾਤ ਵਾਲੀ ਥਾਂ ਕੋਲ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਮੁਲਜ਼ਮ ਔਰਤ ’ਤੇ ਹਮਲਾ ਕਰਦਾ ਹੋਇਆ ਦਿਖ ਰਿਹਾ ਹੈ। ਪਹਿਲਾਂ ਦੋਹਾਂ ਵਿਚਾਲੇ ਬਹਿਸ ਹੋ ਰਹੀ ਹੈ, ਫ਼ਿਰ ਗੁੱਸੇ ’ਚ ਆਏ ਮੁਲਜ਼ਮ ਨੇ ਚਾਕੂ ਕੱਢ ਲਿਆ ਤੇ ਪ੍ਰੇਮਿਕਾ ਦੇ ਢਿੱਡ ਸਣੇ ਹੋਰ ਥਾਵਾਂ ’ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ। ਇਸ ਕਾਰਨ ਔਰਤ ਡਿੱਗ ਗਈ, ਫ਼ਿਰ ਵੀ ਮੁਲਜ਼ਮ ਹਮਲਾ ਕਰਦਾ ਰਿਹਾ। ਕੁੱਝ ਦੂਰੀ ’ਤੇ ਲੋਕ ਵਾਰਦਾਤ ਹੁੰਦੀ ਦੇਖਦੇ ਰਹੇ। ਪੁਲਸ ਨੇ ਦੱਸਿਆ ਕਿ ਜ਼ਖ਼ਮੀ ਔਰਤ ਦੇ 2 ਬੱਚੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ, ਪੰਜਾਬ ਭਰ 'ਚ ਹੋ ਗਿਆ ਵੱਡਾ ਐਲਾਨ
NEXT STORY