ਲੁਧਿਆਣਾ (ਰਾਜ): ਮਹਾਨਗਰ ਵਿਚ ਇਕ 19 ਸਾਲਾ ਨੌਜਵਾਨ ਵੱਲੋਂ ਪ੍ਰੇਮ ਸਬੰਧਾਂ ਦੇ ਚਲਦਿਆਂ ਖੁਦਕੁਸ਼ੀ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਆਰੀਅਨ ਯਾਦਵ ਵਜੋਂ ਹੋਈ ਹੈ, ਜਿਸ ਨੇ ਆਪਣੇ ਹੀ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਘਟਨਾ ਮਗਰੋਂ ਇਲਾਕੇ ਵਿਚ ਮਾਤਮ ਪਸਰ ਗਿਆ ਹੈ ਤੇ ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਾਲਾਂਕਿ ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਸ ਨੇ ਮ੍ਰਿਤਕ ਦੀ ਮਾਂ ਸੁਨੀਤਾ ਦੇ ਬਿਆਨਾਂ 'ਤੇ ਕੁੜੀ ਜਿਓਤੀ ਦੇ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕਰ ਲਿਆ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੀ ਮਾਂ ਸੁਨੀਤਾ ਨੇ ਦੱਸਿਆ ਕਿ ਬੀਤੇ ਕੱਲ੍ਹ ਉਹ ਆਪਣੀ ਡਿਊਟੀ 'ਤੇ ਫੈਕਟਰੀ ਗਏ ਹੋਏ ਸਨ। ਇਸੇ ਦੌਰਾਨ ਫੈਕਟਰੀ ਦੇ ਫੋਰਮੈਨ ਰਾਕੇਸ਼ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਪੁੱਤਰ ਆਰੀਅਨ ਦੀ ਤਬੀਅਤ ਅਚਾਨਕ ਵਿਗੜ ਗਈ ਹੈ ਤਾਂ ਉਹ ਤੁਰੰਤ ਘਰ ਪਹੁੰਚੇ। ਜਦੋਂ ਉਹ ਘਰ ਗਏ ਤਾਂ ਮੰਜ਼ਰ ਵੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ। ਕਮਰੇ ਦੇ ਅੰਦਰ ਅਰੀਅਨ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਉਸ ਨੂੰ ਫਟਾਫਟ ਹੇਠਾਂ ਉਤਾਰਿਆ ਗਿਆ, ਪਰ ਉਦੋਂ ਤਕ ਉਸ ਦੇ ਸਾਹ ਰੁਕ ਚੁੱਕੇ ਸਨ।
ਮ੍ਰਿਤਕ ਦੀ ਮਾਂ ਨੇ ਪੁਲਸ ਦੇ ਸਾਹਮਣੇ ਵੱਡਾ ਖ਼ੁਲਾਸਾ ਕਰਦਿਆਂ ਮਕਾਨ ਮਾਲਕ ਦੀ ਧੀ 'ਤੇ ਗੰਭੀਰ ਦੋਸ਼ ਲਗਾਏ ਹਨ। ਮਾਂ ਦਾ ਕਹਿਣਾ ਹੈ ਕਿ ਆਰੀਅਨ ਦੇ ਉਸ ਨਾਲ ਪ੍ਰੇਮ ਸਬੰਧ ਸਨ, ਪਰ ਉਹ ਉਸ ਨੂੰ ਲਗਾਤਾਰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰ ਰਹੀ ਸੀ। ਪਿਤਾ ਨੇ ਦਾਅਵਾ ਕੀਤਾ ਹੈ ਕਿ ਇਸੇ ਪ੍ਰੇਸ਼ਾਨੀ ਕਾਰਨ ਉਨ੍ਹਾਂ ਦੇ ਜਵਾਨ ਪੁੱਤ ਨੇ ਮੌਤ ਦਾ ਰਾਹ ਚੁਣ ਲਿਆ। ਫ਼ਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਫ਼ਸਰਾਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਅਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ ਉੱਠੀ
NEXT STORY