ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ) : ਪ੍ਰੇਮਿਕਾ ਵੱਲੋਂ 5 ਲੱਖ ਰੁਪਏ ਲੈਣ ਤੋਂ ਬਾਅਦ ਪ੍ਰੇਮੀ ਨੂੰ ਵਾਪਸ ਨਾ ਕਰਨ ’ਤੇ ਪ੍ਰੇਮੀ ਵੱਲੋਂ ਬੀਤੇ ਦਿਨੀਂ ਪ੍ਰੇਮਿਕਾ ਦੇ ਘਰ ਪਿੰਡ ਰਾਏਪੁਰ 'ਚ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਗਈ ਖੁਦਕੁਸ਼ੀ ਤੋਂ ਬਾਅਦ ਅੱਜ ਥਾਣਾ ਬਹਿਰਾਮਪੁਰ ਪੁਲਸ ਨੇ ਪ੍ਰੇਮਿਕਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਭੀਮ ਆਰਮੀ ਚੀਫ਼ ਚੰਦਰਸ਼ੇਖਰ 'ਤੇ ਜਾਨਲੇਵਾ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਹਿਰਾਮਪੁਰ ਦੇ ਇੰਚਾਰਜ ਸਾਹਿਲ ਚੌਧਰੀ ਨੇ ਦੱਸਿਆ ਕਿ ਪਰਮਜੀਤ ਕੌਰ ਵਾਸੀ ਅਬਲਖੈਰ ਨੇ ਬਿਆਨ ਦਿੱਤਾ ਸੀ ਕਿ ਉਸ ਦਾ ਵਿਆਹ ਕਰੀਬ 19 ਸਾਲ ਪਹਿਲਾਂ ਮ੍ਰਿਤਕ ਬਲਵਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਨਵੀਂ ਆਬਾਦੀ ਚੰਡੀਗੜ੍ਹ ਨਾਲ ਹੋਇਆ ਸੀ। ਉਸ ਦੇ ਪਤੀ ਦੀ ਦੋਸਤੀ ਬਲਜੀਤ ਕੌਰ ਪਤਨੀ ਪੂਰਨ ਸਿੰਘ ਵਾਸੀ ਉਗਰਾਂ ਹਾਲ ਵਾਸੀ ਰਾਏਪੁਰ ਨਾਲ ਸੀ, ਜਿਸ ਨੂੰ ਉਸ ਦੇ ਪਤੀ ਨੇ ਸਾਲ 2021 'ਚ 5 ਲੱਖ ਰੁਪਏ ਵਰਤਣ ਵਾਸਤੇ ਹੱਕ ਅਮਾਨਤੀ ਦਿੱਤੇ ਸਨ। ਉਸ ਨੇ ਦੱਸਿਆ ਕਿ ਉਸ ਦੇ ਪਤੀ ਨੇ 24-6-23 ਨੂੰ ਦੱਸਿਆ ਕਿ ਉਸ ਦੀ ਪ੍ਰੇਮਿਕਾ ਬਲਜੀਤ ਕੌਰ ਪੈਸੇ ਵਾਪਸ ਨਹੀਂ ਕਰ ਰਹੀ ਪਰ ਉਸੇ ਦਿਨ ਕਿਸੇ ਨੇ ਦੱਸਿਆ ਕਿ ਬਲਜੀਤ ਕੌਰ ਦੇ ਘਰ ਰਾਏਪੁਰ 'ਚ ਉਸ ਦੇ ਪਤੀ ਦੀ ਕੋਈ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਫਿਲੀਪੀਨਜ਼ ਦੇ ਵਿਦੇਸ਼ ਮੰਤਰੀ ਨੇ ਉਪ-ਰਾਸ਼ਟਰਪਤੀ ਧਨਖੜ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
ਪੁਲਸ ਅਧਿਕਾਰੀ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਬਲਜੀਤ ਕੌਰ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਖਾ ਕੇ ਆਤਮ-ਹੱਤਿਆ ਕੀਤੀ ਹੈ, ਜਿਸ ਨਾਲ ਉਸ ਦੀ ਮੌਤ ਹੋਈ ਹੈ। ਪੁਲਸ ਮੁਤਾਬਕ ਇਸ ਸਬੰਧੀ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਜ ਉਸ ਨੂੰ ਇਕ ਸੂਚਨਾ ਦੇ ਆਧਾਰ ’ਤੇ ਕਾਬੂ ਕਰ ਲਿਆ ਗਿਆ ਹੈ, ਜਿਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸਿਵਲ ਕੋਡ ਲਾਗੂ ਕਰਨ ਨਾਲ ਘੱਟ-ਗਿਣਤੀਆਂ ਤੇ ਕਬਾਇਲੀ ਭਾਈਚਾਰਿਆਂ ’ਤੇ ਪਵੇਗਾ ਮਾਰੂ ਅਸਰ : ਅਕਾਲੀ ਦਲ
NEXT STORY