ਮੋਗਾ (ਸੰਦੀਪ ਸ਼ਰਮਾ, ਗੋਪੀ ਰਾਊਕੇ) : ਪਾਰਕਾਂ ਵਿਚ ਬੈਠ ਕੇ ਗੱਪਾਂ ਮਾਰਨ ਵਾਲੇ ਪ੍ਰੇਮੀ ਜੋੜਿਆਂ ਦੀ ਹੁਣ ਖੈਰ ਨਹੀਂ ਹੈ। ਸ਼ਹਿਰ ਦੇ ਟ੍ਰੈਫਿਕ ਇੰਚਾਰਜ ਹੇਮਰਾਜ ਨੇ ਸ਼ਹਿਰ ਦੇ ਵੱਖ-ਵੱਖ ਪਾਰਕਾਂ ’ਚ ਬੈਠੇ ਪ੍ਰੇਮੀ ਜੋੜਿਆਂ ਨੂੰ ਪਾਰਕਾਂ ਵਿਚ ਬੈਠ ਕੇ ਆਪਣਾ ਸਮਾਂ ਪਾਸ ਨਾ ਕਰਨ ਦੀ ਸਲਾਹ ਦੇ ਕੇ ਇਕ ਪ੍ਰਭਾਵਸ਼ਾਲੀ ਕਦਮ ਚੁੱਕਦੇ ਹੋਏ ਇਨ੍ਹਾਂ ਨਾਬਾਲਗ ਲੜਕੇ-ਲੜਕੀਆਂ ਦੇ ਪਰਿਵਾਰਾਂ ਨੂੰ ਜਾਣਕਾਰੀ ਦਿੱਤੀ। ਅਜਿਹੇ ਲੜਕੇ-ਲੜਕੀਆਂ ਨੂੰ ਸਮਝਾ ਕੇ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਹੇਮਰਾਜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਕਦਮ ਜ਼ਿਲ੍ਹਾ ਪੁਲਸ ਕਪਤਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੁੱਕਿਆ ਗਿਆ ਹੈ ਤਾਂ ਜੋ ਸਮਾਜਿਕ ਤੌਰ ’ਤੇ ਆਪਣੇ ਰਸਤੇ ਤੋਂ ਭਟਕ ਚੁੱਕੀ ਨੌਜਵਾਨ ਪੀੜ੍ਹੀ ਨੂੰ ਚੰਗੇ ਰਸਤੇ ’ਤੇ ਲਿਆਂਦਾ ਜਾ ਸਕੇ ਅਤੇ ਅਜਿਹੇ ਲੋਕਾਂ ਅਤੇ ਪਿਆਰ ਕਰਨ ਵਾਲੇ ਜੋੜਿਆਂ ਦਾ ਜਨਤਕ ਥਾਵਾਂ ’ਤੇ ਇਸ ਤਰ੍ਹਾਂ ਬੈਠਣਾ ਦੂਜੇ ਬੱਚਿਆਂ ’ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਇਸ ਨੂੰ ਦੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਬਿਆਸ ਨੇੜੇ ਸਵਾਰੀਆਂ ਨਾਲ ਭਰੀ ਬੱਸ ਦੇ ਉੱਡੇ ਪਰਖੱਚੇ
ਟ੍ਰੈਫਿਕ ਸਮੱਸਿਆਵਾਂ ਨੂੰ ਸੁਧਾਰਨ ਦੇ ਨਾਲ-ਨਾਲ ਭਵਿੱਖ ਵਿਚ ਵੀ ਅਜਿਹੇ ਕਦਮ ਚੁੱਕੇ ਜਾਣਗੇ
ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਹੇਮਰਾਜ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸ਼ਹਿਰ ਅਤੇ ਇਲਾਕੇ ਦੀ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਮੇਂ-ਸਮੇਂ ’ਤੇ ਪ੍ਰਭਾਵੀ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਉਨ੍ਹਾਂ ਦੇ ਯਤਨ ਭਵਿੱਖ ਵਿਚ ਵੀ ਜਾਰੀ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਜਿਹੇ ਕੰਮਾਂ ਵਿਚ ਪੁਲਸ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਇਮਰੀ ਸਕੂਲ 'ਚ ਮਚੀ ਹਾਹਾਕਾਰ, ਘਟਨਾ ਦੇਖ ਕੰਬ ਗਿਆ ਸਾਰਾ ਪਿੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਾਨਾਂ ਨੇ ਖਿੱਚੀ ਦਿੱਲੀ ਜਾਣ ਦੀ ਤਿਆਰੀ, ਭਖਿਆ ਮਾਹੌਲ, ਹਰਿਆਣਾ 'ਚ ਧਾਰਾ 144 ਲੱਗੀ
NEXT STORY