ਹੁਸ਼ਿਆਰਪੁਰ (ਘੁੰਮਣ)-ਸੇਵਾ ਕੇਂਦਰਾਂ ਦੀ ਸਭ ਤੋਂ ਘੱਟ 0.05 ਫ਼ੀਸਦੀ ਪੈਂਡੈਂਸੀ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਭਰ ਵਿਚੋਂ ਪਹਿਲੇ ਸਥਾਨ ’ਤੇ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਖ਼ੁਸ਼ੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਪਿਛਲੇ 1 ਸਾਲ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੇਵਾ ਕੇਂਦਰਾਂ ਵਿਚ ਕੁੱਲ੍ਹ 309333 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 304282 ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜੋਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਯਤਨਾਂ ਸਦਕਾ ਹੀ ਸੰਭਵ ਹੋ ਸਕਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੈਂਡ ਬੈਕ ਮਾਮਲਿਆਂ ਦੀ ਦਰ ਸਭ ਤੋਂ ਘੱਟ 0.49 ਫ਼ੀਸਦੀ ਹੋਣ ਕਾਰਨ ਵੀ ਜ਼ਿਲ੍ਹਾ ਹੁਸ਼ਿਆਰਪੁਰ ਸੂਬੇ ਭਰ ਵਿਚੋਂ ਮੋਹਰੀ ਰਿਹਾ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਸਮੂਹ ਅਧਿਕਾਰੀਆਂ-ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਹ ਰਿਕਾਰਡ ਕਾਇਮ ਰੱਖਣ ਲਈ ਹੱਲਾਸ਼ੇਰੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 8ਵੀਂ ਦੇ ਵਿਦਿਆਰਥੀ ਨੇ ਸਹਿਪਾਠੀ ਨੂੰ ਦਿੱਤੀ ਭਿਆਨਕ ਮੌਤ
ਜ਼ਿਲ੍ਹਾ ਆਈ. ਟੀ. ਮੈਨੇਜਰ ਕਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਥਿਤ 28 ਸੇਵਾ ਕੇਂਦਰਾਂ ਵਿਚ ਵੱਖ-ਵੱਖ ਵਿਭਾਗਾਂ ਦੀਆਂ ਕਰੀਬ 440 ਤਰ੍ਹਾਂ ਦੀਆਂ ਸੇਵਾਵਾਂ ਉਪਲੱਬਧ ਹਨ, ਜਿਨ੍ਹਾਂ ਦਾ ਨਾਗਰਿਕ ਸਮੇਂ-ਸਮੇਂ ’ਤੇ ਲਾਭ ਪ੍ਰਾਪਤ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਦੀ ਦਫ਼ਤਰੀ ਖੱਜਲ-ਖੁਆਰੀ ਦੂਰ ਕਰਨ ਲਈ ਸਮੇਂ-ਸਮੇਂ ’ਤੇ ਨਵੀਂਆਂ ਸੇਵਾਵਾਂ ਨੂੰ ਸੇਵਾ ਕੇਂਦਰਾਂ ਦੀ ਸਰਵਿਸ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਮਿੰਨੀ ਸਕੱਤਰੇਤ ਹੁਸ਼ਿਆਰਪੁਰ, ਐੱਸ. ਡੀ. ਐੱਮ. ਦਫਤਰ ਮੁਕੇਰੀਆਂ, ਗੜ੍ਹਸ਼ੰਕਰ ਅਤੇ ਤਹਿਸੀਲ ਕੰਪਲੈਕਸ ਦਸੂਹਾ, ਟਾਂਡਾ ਵਿਖੇ ਸਥਿਤ ਸੇਵਾ ਕੇਂਦਰ ਐਤਵਾਰ ਦੇ ਦਿਨ ਵੀ ਖੋਲ੍ਹੇ ਜਾਂਦੇ ਹਨ। ਇਸ ਤੋਂ ਇਲਾਵਾ ਨਾਗਰਿਕ ਘਰ ਬੈਠੇ ਹੀ ਸੇਵਾਵਾਂ ਲੈਣ ਲਈ 1076 ਨੰਬਰ ’ਤੇ ਕਾਲ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੈਰਿਜ ਪੈਲੇਸਾਂ ਤੇ ਧਾਰਮਿਕ ਸਥਾਨਾਂ ਲਈ ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਈ ਕਾਰਵਾਈ
NEXT STORY