ਅੰਮ੍ਰਿਤਸਰ (ਨੀਰਜ)- ਮਿਡਲ ਈਸਟ ਵਿਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਪੈਟਰੋਲੀਅਮ/ਐਲ:ਪੀ:ਜੀ ਅਧਿਕਾਰੀਆਂ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਐੱਲ.ਪੀ.ਜੀ., ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਡਿਪਟੀ ਕਮਿਸ਼ਨਰ ਨੇ ਸਖਤ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਕਾਲਾਬਜਾਰੀ ਜਾਂ ਜਮਾਂਖੋਰੀ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਮਾਂਖੋਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 67 ਗੈਸ ਏਜੰਸੀਆਂ ਅਤੇ 303 ਪੈਟਰੋਲ ਪੰਪ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਵਿਚ ਕਿਤੇ ਵੀ ਕੋਈ ਘਰੇਲੂ ਗੈਸ ਅਤੇ ਪੈਟਰੋਲ/ਡੀਜ਼ਲ ਕੋਈ ਵੀ ਘਾਟ ਨਹੀਂ ਹੈ ਅਤੇ ਇਸ ਦੀ ਸਪਲਾਈ ਲਗਾਤਾਰ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਕਮਰਸ਼ੀਅਲ ਗੈਸ ਵਿਚ ਕਮੀ ਆਈ ਹੈ ਅਤੇ ਇਸ ਨੂੰ ਵੀ ਛੇਤੀ ਹੀ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਗੈਸ ਏਜੰਸੀ ਅਤੇ ਪੈਟਰੋਲ ਪੰਪਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਤੁਹਾਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਹੀ ਜ਼ਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿਚ ਲਿਆਉਣ ਤਾਂ ਜੋ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੇਲੂ ਗੈਸ ਅਤੇ ਪੈਟਰੋਲ/ਡੀਜਲ ਦੀ ਕੋਈ ਵੀ ਸਮੱਸਿਆ ਨਹੀਂ ਹੈ ਇਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਵਾਸੀ ਜਮਾਂਖੋਰੀ ਤੋਂ ਬਚਣ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਪ੍ਰਸਾਸ਼ਨ ਨਾਲ ਸੰਪਰਕ ਕਰਨ। ਇਸ ਮੀਟਿੰਗ ਵਿਚ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਹਰਵਿੰਦਰ ਕੌਰ, ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੇਲ ਮੈਨੇਜਰ ਯਸ਼ ਪਾਠਕ, ਮੈਨੇਜਰ ਅੰਕਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਗੈਸ ਏੰਜਸੀਆਂ ਅਤੇ ਪੈਟਰੋਲ ਪੰਪਾਂ ਦੇ ਨੁਮਾਇੰਦੇ ਹਾਜ਼ਰ ਸਨ।
ਹਲਕਾ ਘਨੌਰ ਦੇ ਪਿੰਡ ਉਂਟਸਰ ਤੋਂ 2 ਦਰਜਨ ਪਰਿਵਾਰ ਭਾਜਪਾ ’ਚ ਸ਼ਾਮਲ
NEXT STORY