ਲੁਧਿਆਣਾ (ਖ਼ੁਰਾਨਾ): ਥਾਣਾ ਦਰੇਸੀ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੁੰਦਰ ਨਗਰ ਇਲਾਕੇ ਵਿਚ ਘਰੇਲੂ ਗੈਸ ਦੀ ਕਾਲਾਬਾਜ਼ਾਰੀ ਕਰਨ ਵਾਲੇ ਦੁਕਾਨਦਾਰ ਵਿਰੁੱਧ ਕਾਰਵਾਈ ਕਰਦਿਆਂ ਉਸ ਵਿਰੁੱਧ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਥਾਣਾ ਦਰੇਸੀ ਦੇ ਏ. ਐੱਸ. ਆਈ. ਸੰਤੋਖ ਸਿੰਘ ਅਨੁਸਾਰ, ਉਹ ਬੁੱਧਵਾਰ ਦੇਰ ਰਾਤ ਪੁਲਸ ਪਾਰਟੀ ਨਾਲ ਸੁੰਦਰ ਨਗਰ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ, ਮੁਖਬਰ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਜੋਗਿੰਦਰ ਸਿੰਘ, ਜੋ ਕਿ ਲੇਨ ਨੰਬਰ 2 ਵਿਚ ਗੈਸ ਚੁੱਲ੍ਹੇ ਦੀ ਮੁਰੰਮਤ ਦੀ ਦੁਕਾਨ ਚਲਾ ਰਿਹਾ ਹੈ, ਘਰੇਲੂ ਗੈਸ ਦੀ ਕਾਲਾਬਾਜ਼ਾਰੀ ਦਾ ਗੈਰ-ਕਾਨੂੰਨੀ ਕਾਰੋਬਾਰ ਕਰ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਛਾਪਾ ਮਾਰਿਆ, ਜਿਸ ਦੌਰਾਨ ਦੋਸ਼ੀ ਵਿਰੁੱਧ ਬੀਐਨਐਸ ਦੀ ਧਾਰਾ 125, 287 ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੌਕੇ ਤੋਂ 3 ਵੱਡੇ ਘਰੇਲੂ ਗੈਸ ਸਿਲੰਡਰ, 3 ਦੇਸੀ ਗੈਸ ਸਿਲੰਡਰ, ਇਲੈਕਟ੍ਰਾਨਿਕ ਕੰਡਾ, 1 ਰੈਗੂਲੇਟਰ, 1 ਗੈਸ ਭਰਨ ਵਾਲੀ ਮਸ਼ੀਨ ਅਤੇ 2 ਗੈਸ ਪਾਈਪ ਬਰਾਮਦ ਕੀਤੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਜ-ਵਿਆਹੀ ਨੂੰ ਦਾਜ ਲਈ ਤੰਗ ਕਰਨ ਵਾਲੇ ਸਹੁਰਿਆਂ ਖ਼ਿਲਾਫ਼ FIR ਦਰਜ
NEXT STORY