ਸੰਗਰੂਰ (ਦਲਜੀਤ ਸਿੰਘ ਬੇਦੀ) : ਵਿਧਾਨ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੁਧਿਆਣਾ ਵਿਚ ਹੋਇਆ ਬੰਬ ਧਮਾਕਾ ਪੰਜਾਬ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਵਿਨਰਜੀਤ ਗੋਲਡੀ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰੰਤੂ ਪੰਜਾਬ ਸਰਕਾਰ ਆਪਸ ਵਿਚ ਹੀ ਉਲਝ ਕੇ ਰਹਿ ਗਈ। ਕੈਬਨਿਟ ਦੇ ਮੰਤਰੀ ਅਤੇ ਵਿਧਾਇਕ ਆਪਣਾ ਤਾਣਾ-ਬਾਣਾ ਸੁਲਝਾਉਣ ਦੇ ਚੱਕਰ ਵਿਚ ਲੋਕਾਂ ਨੂੰ ਮੌਤ ਦੇ ਮੂੰਹ ਵਿਚ ਪਾ ਰਹੇ ਹਨ।
ਹਰੇਕ ਕਾਂਗਰਸੀ ਮੰਤਰੀ ਆਪਣੀ ਕੁਰਸੀ ਬਚਾਉਣ ਤੇ ਲੱਗਿਆ ਪਿਆ ਹੈ, ਪਰੰਤੂ ਲੋਕਾਂ ਦੀ ਸੁਰੱਖਿਆ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਵਿਨਰਜੀਤ ਸਿੰਘ ਗੋਲਡੀ ਨੇ ਲੁਧਿਆਣਾ ਧਮਾਕੇ ਦੀ ਉਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਸੂਬਾ ਸਰਕਾਰ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਕਿਉਂਕਿ ਲੋਕਾਂ ਦੀ ਸੁਰੱਖਿਆ ਕਰਨਾ ਹਰੇਕ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਬਣਦਾ ਹੈ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਅਤੇ ਹਰਜਿੰਦਰ ਸਿੰਘ ਗੱਗੀ ਸੰਘਰੇੜੀ ਵੀ ਹਾਜ਼ਰ ਸਨ।
ਪਾਕਿ ’ਚ ਸਰਕਾਰੀ ਅਦਾਰਿਆਂ ਅੰਦਰ ਸਿੱਖਾਂ ਨੂੰ ਸ੍ਰੀ ਸਾਹਿਬ ਪਹਿਨਣ ’ਤੇ ਰੋਕ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ
NEXT STORY