ਲੁਧਿਆਣਾ (ਨਰਿੰਦਰ ਮਹਿੰਦਰੂ) : ਐੱਸ. ਟੀ. ਐੱਫ. ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ 3 ਮੁਲਜ਼ਮਾਂ ਨੂੰ 28 ਕਿੱਲੋ ਹੈਰੋਇਨ ਦੀ ਖੇਪ ਅਤੇ 6 ਕਿੱਲੋ ਆਈਸ ਡਰੱਗ ਨਾਲ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਹਾਲਾਂਕਿ 5 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਮਾਮਲੇ ਵਿਚ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ 'ਚ ਮਨਜੀਤ ਸਿੰਘ ਮੰਨਾ, ਵਿਸ਼ਾਲ ਅਤੇ ਅੰਗਰੇਜ਼ ਸਿੰਘ ਸ਼ਾਮਲ ਹਨ, ਵਿਸ਼ਾਲ ਬਟਾਲਾ ਤੋਂ ਅੰਗਰੇਜ਼ ਅਲੀ ਅਬੋਹਰ ਅਤੇ ਮੰਨਾ ਲੁਧਿਆਣਾ ਤੋਂ ਸਬੰਧਤ ਹੈ। ਐੱਸ. ਟੀ. ਐੱਫ. ਦੇ ਆਈ. ਜੀ. ਪੀ. ਆਰ. ਕੇ. ਜੈਸਵਾਲ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : ਖ਼ੁਦਕੁਸ਼ੀ ਤੋਂ ਐਨ ਪਹਿਲਾਂ ਵਿਆਹੁਤਾ ਦੀ ਵੀਡੀਓ ਆਈ ਸਾਹਮਣੇ, ਖੁੱਲ੍ਹੇ ਵੱਡੇ ਰਾਜ਼
ਆਈ. ਜੀ. ਪੀ. ਆਰ ਕੇ ਜੈਸਵਾਲ ਨੇ ਦੱਸਿਆ ਕਿ ਇਹ ਇਕ ਵੱਡੀ ਕਾਮਯਾਬੀ ਹੈ ਕਿਉਂਕਿ ਬੀਤੇ 3 ਸਾਲ ਤੋਂ ਆਈਸ ਡਰੱਗ ਦੀ ਇੰਨੀ ਵੱਡੀ ਖੇਪ ਕਦੇ ਵੀ ਨਹੀਂ ਮਿਲੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਪੈਸ਼ਲ ਡਰੱਗ ਤਿਆਰ ਕੀਤੀ ਜਾਂਦੀ ਹੈ ਅਤੇ ਵੱਡੀਆਂ ਪਾਰਟੀਆਂ ਵਿਚ ਚੱਲਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੀਨਗਰ ਤੋਂ ਨਸ਼ੇ ਦੀ ਇਹ ਪੂਰੀ ਖੇਪ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਕੁਝ ਮੁਲਜ਼ਮਾਂ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਟੋਲ ਪਾਲਜ਼ਾ 'ਤੇ ਕਿਸਾਨਾਂ ਨੇ ਫਿਰ ਘੇਰਿਆ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਫ਼ਲਾ
ਜੈਸਵਾਲ ਨੇ ਦੱਸਿਆ ਕਿ ਆਈਸ ਡਰੱਗ ਦੇ 2017 ਤੋਂ ਹੁਣ ਤੱਕ ਕੁੱਲ 13 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਇਹ ਸਭ ਤੋਂ ਵੱਡੀ ਬਰਾਮਦਗੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਵਿਚ ਕੋਈ ਦਹਿਸ਼ਤ ਗਰਦੀ ਲਿੰਕ ਤਾਂ ਨਹੀਂ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਡਰੱਗ ਕਿਥੇ ਸਪਲਾਈ ਕੀਤੀ ਜਾਣੀ ਸੀ ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਬਾਜ਼ਾਰ ਵਿਚ ਇਸ ਦੀ ਕੀਮਤ ਕਰੋੜਾਂ ਰੁਪਏ ਬਣਦੀ ਹੈ, ਉਨ੍ਹਾਂ ਕਿਹਾ ਕਿ ਆਈਸ ਡਰੱਗ ਦੁਰਲਭ ਕਿਸਮ ਦੀ ਬੇਹੱਦ ਖ਼ਤਰਨਾਕ ਡਰੱਗ ਹੈ।
ਇਹ ਵੀ ਪੜ੍ਹੋ : ਜੰਤਰ-ਮੰਤਰ 'ਤੇ ਗਰਜੇ ਸੁਖਪਾਲ ਖਹਿਰਾ, ਭਾਜਪਾ ਸਣੇ ਅਕਾਲੀ ਦਲ ਤੇ 'ਆਪ' 'ਤੇ ਮੜ੍ਹੇ ਵੱਡੇ ਦੋਸ਼
ਜਲੰਧਰ ਜ਼ਿਲ੍ਹੇ 'ਚ ਮੁੜ ਵਧੀ ਕੋਰੋਨਾ ਪੀੜਤਾਂ ਦੀ ਗਿਣਤੀ, 100 ਤੋਂ ਵਧੇਰੇ ਪਾਜ਼ੇਟਿਵ ਕੇਸ ਮਿਲੇ
NEXT STORY