ਲੁਧਿਆਣਾ : ਮਹਾਨਗਰ 'ਚ ਲੋਕਾਂ ਵੱਲੋਂ ਦੋ ਸਨੈਚਰਾਂ ਨੂੰ ਕਾਬੂ ਕਰਨ ਤੋਂ ਬਾਅਦ ਉਨ੍ਹਾਂ ਦੇ ਬਾਈਕ ਨੂੰ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਲ ਸਿੰਘ ਨਗਰ 'ਚ ਇਕ ਨੌਜਵਾਨ ਤੋਂ ਫੋਨ ਖੋਹ ਕੇ ਭੱਜ ਰਹੇ ਦੋ ਸਨੈਚਰਾਂ ਦਾ ਪਿੱਛਾ ਕਰਕੇ ਕਾਬੂ ਕਰ ਲਿਆ ਗਿਆ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਭੀੜ ਨੇ ਦੋਵਾਂ ਸਨੈਚਰਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਅੱਗ ਲਗਾ ਦਿੱਤੀ। ਇੰਨਾ ਹੀ ਨਹੀਂ, ਇਨ੍ਹਾਂ ਦੋਵਾਂ ਸਨੈਚਰਾਂ ਦੇ ਨਾਲ-ਨਾਲ ਲੋਕਾਂ ਨੇ ਪੀੜਤ ਨੌਜਵਾਨ ਦੀ ਵੀ ਕੁੱਟਮਾਰ ਕੀਤੀ ਅਤੇ ਉਸ ਦੀ ਕਾਰ ਦੀ ਭੰਨਤੋੜ ਵੀ ਕੀਤੀ, ਜਿਸ ਦੀ ਸ਼ਿਕਾਇਤ ਨੌਜਵਾਨਾਂ ਨੇ ਪੁਲਸ ਨੂੰ ਕੀਤੀ।
ਇਹ ਵੀ ਪੜ੍ਹੋ : ਪੀਲੀਭੀਤ ਫਰਜ਼ੀ ਐਨਕਾਊਂਟਰ ਮਾਮਲਾ : ਦੋਸ਼ੀਆਂ ਦੀ ਸਜ਼ਾ ਮੁਆਫ਼ ਕੀਤੇ ਜਾਣ 'ਤੇ ਭੜਕੇ ਰਾਜਾ ਵੜਿੰਗ
ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਵੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਘਟਨਾ ਦੀ ਜਾਂਚ ਕਰ ਰਹੇ ਥਾਣਾ ਸੁੰਦਰ ਨਗਰ ਦੇ ਐੱਸ.ਐੱਚ.ਓ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ 2 ਸਨੈਚਰਾਂ ਨੂੰ ਲੋਕਾਂ ਨੇ ਕਾਬੂ ਕਰ ਲਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰਮਤਿ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਹੋ ਸਕਦੇ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ
NEXT STORY