ਲੁਧਿਆਣਾ (ਨਰਿੰਦਰ)— ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਬੀਤੇ ਦਿਨੀਂ ਸੂਬੇ ਵਿੱਚ ਕੋਰੋਨਾ ਪ੍ਰਭਾਵਿਤ ਜ਼ਿਲ੍ਹਿਆਂ 'ਚ ਆਡ-ਈਵਨ ਫ਼ਾਰਮੁਲੇ ਨਾਲ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਲਿਆ ਸੀ। ਇਸ ਫ਼ੈਸਲੇ ਦਾ ਹੁਣ ਦੁਕਾਨਦਾਰਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਲੁਧਿਆਣਾ ਦੀ ਘੁਮਾਰ ਮੰਡੀ ਮਾਰਕਿਟ 'ਚ ਪੁਲਸ ਮੁਲਾਜ਼ਮ ਜਦੋਂ ਦੁਕਾਨਾਂ ਬੰਦ ਕਰਵਾਉਣ ਆਏ ਤਾਂ ਮਾਰਕਿਟ ਇਕੱਠੀ ਹੋ ਗਈ ਅਤੇ ਦੁਕਾਨਾਂ ਬੰਦ ਨਾ ਕਰਨ ਦੀ ਗੱਲ ਕਹੀ।
ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ (ਵੀਡੀਓ)
ਇਸ ਦੌਰਾਨ ਮਾਰਕਿਟ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਗਲਤ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪਹਿਲਾਂ ਹੀ ਕੰਮ ਪੂਰੀ ਤਰ੍ਹਾਂ ਠੱਪ ਹੈ ਅਤੇ ਹੁਣ ਸਰਕਾਰ ਅਜਿਹੇ ਫ਼ੈਸਲੇ ਲੈ ਕੇ ਦੁਕਾਨਦਾਰਾਂ ਦਾ ਲੱਕ ਤੋੜ ਰਹੀ ਹੈ।
ਇਹ ਵੀ ਪੜ੍ਹੋ: ਨਾਕੇ ਦੌਰਾਨ ASI 'ਤੇ ਚੜ੍ਹਾਈ ਕਾਰ, ਦੂਰ ਤੱਕ ਘੜੀਸਦਾ ਲੈ ਗਿਆ ਨੌਜਵਾਨ (ਵੀਡੀਓ)
ਘੁਮਾਰ ਮੰਡੀ ਮਾਰਕਿਟ ਦੇ ਪ੍ਰਧਾਨ ਪਵਨ ਬਤਰਾ ਨੇ ਕਿਹਾ ਕਿ ਇਹ ਫੈਸਲਾ ਲਿਆ ਗਿਆ ਸੀ ਕਿ ਇਕ ਦਿਨ ਇਕ ਸਾਈਟ ਵਾਲੀ ਮਾਰਕੀਟ ਅਤੇ ਦੂਜੇ ਦਿਨ ਦੂਜੀ ਸਾਈਡ ਵਾਲੀ ਮਾਰਕੀਟ ਖੁੱਲ੍ਹੇਗੀ। ਉਨ੍ਹਾਂ ਕਿਹਾ ਪਰ ਇਸ ਨਾਲ ਦੁਕਾਨਦਾਰੀ ਦਾ ਨੁਕਸਾਨ ਹੋ ਰਿਹਾ ਹੈ ਕਿਉਂਕਿ ਹਫ਼ਤੇ 'ਚ ਇਕ ਸਾਈਡ ਦੋ ਦਿਨ ਜਦੋਂ ਤਿੰਨ ਦਿਨ ਹੀ ਦੁਕਾਨਾਂ ਖੁੱਲ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਕਾਰ ਨਹੀਂ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਸ਼ਰਾਬ ਦੇ ਪੈਸੇ ਨਾ ਦੇਣੇ ਨੌਜਵਾਨ ਨੂੰ ਪਏ ਮਹਿੰਗੇ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦਿੱਤੀ ਭਿਆਨਕ ਮੌਤ
ਪਹਿਲਾਂ ਹੀ ਦੁਕਾਨਦਾਰ ਮੰਦੀ ਦੀ ਮਾਰ ਝੱਲ ਰਿਹਾ ਹੈ, ਉਧਰ ਦੂਜੇ ਪਾਸੇ ਦੁਕਾਨ ਅਤੇ ਕੰਮ ਕਰਨ ਵਾਲੇ ਕਰਿੰਦਿਆਂ ਨੇ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਬੇਹੱਦ ਗਲਤ ਹੈ ਇਸ ਨਾਲੋਂ ਤਾਂ ਉਹ ਮਰਨਾ ਹੀ ਪਸੰਦ ਕਰਨਗੇ। ਉਨ੍ਹਾਂ ਕਿਹਾ ਕਿ ਸਕੂਲਾਂ ਵਾਲੇ ਸਕੂਲ ਦੀ ਫੀਸ ਮੰਗ ਰਹੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਖਰਚੇ ਵੀ ਨਹੀਂ ਨਿਕਲ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ।
ਇਹ ਵੀ ਪੜ੍ਹੋ: ਤਾਲਾਬੰਦੀ ਨੇ ਉਜਾੜਿਆ ਪਰਿਵਾਰ, ਕੰਮ ਨਾ ਮਿਲਣ 'ਤੇ ਨੌਜਵਾਨ ਨੇ ਚੁੱਕਿਆ ਹੈਰਾਨ ਕਰਦਾ ਕਦਮ
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਰਫ਼ਤਾਰ ਜਾਰੀ, ਵੱਡੀ ਗਿਣਤੀ 'ਚ ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 6500 ਤੋਂ ਪਾਰ
ਕੋਰੋਨਾ ਨੇ ਫਿੱਕੀ ਕੀਤੀ ਬਾਬਾ ਸੋਢਲ ਮੇਲੇ ਦੀ ਰੌਣਕ, ਵੇਖੋ ਸਜੇ ਦਰਬਾਰ ਦੀਆਂ ਕੁਝ ਤਸਵੀਰਾਂ
NEXT STORY