ਲੁਧਿਆਣਾ(ਪਾਲੀ): ਲੋਕ ਇਨਸਾਫ਼ ਪਾਰਟੀ (ਲਿਪ) ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ 'ਤੇ ਜਬਰ-ਜ਼ਿਨਾਹ ਦੇ ਦੋਸ਼ ਲਾਉਣ ਵਾਲੀ ਜਨਾਨੀ ਵਲੋਂ ਪਾਈ ਗਈ ਪਟੀਸ਼ਨ ਮਾਣਯੋਗ ਹਾਈ ਕੋਰਟ ਵਲੋਂ ਰੱਦ ਕਰ ਦਿੱਤੀ ਹੈ। ਪਟੀਸ਼ਨ ਰੱਦ ਹੋਣ 'ਤੇ ਲੋਕ ਇਨਸਾਫ਼ ਪਾਰਟੀ ਦੇ ਜਨਰਲ ਸਕੱਤਰ ਜਥੇ. ਜਸਵਿੰਦਰ ਸਿੰਘ ਖ਼ਾਲਸਾ ਅਤੇ ਜਥੇਬੰਦਕ ਸਕੱਤਰ ਬਲਦੇਵ ਸਿੰਘ ਨੇ ਕਿਹਾ ਸ਼ਰਮਨਾਕ ਹੱਦ ਤੱਕ ਗਿਰਦੇ ਹੋਏ ਲੋਕਾਂ ਵਲੋਂ ਨਕਾਰੇ ਹੋਏ ਅਕਾਲੀਆਂ ਅਤੇ ਦਲ ਬਦਲੂਆਂ ਨੇ ਇਕ ਮਹਿਲਾ ਨੂੰ ਹਥਿਆਰ ਬਣਾ ਕੇ ਪੰਜਾਬ ਹਿਤੈਸ਼ੀ ਅਤੇ ਗਰੀਬ ਲੋਕਾਂ ਦੇ ਮਸੀਹਾ ਸਿਮਰਜੀਤ ਸਿੰਘ ਬੈਂਸ ਤੇ ਘਟੀਆਂ ਦੋਸ਼ ਲਾ ਕੇ ਉਸ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਠੁੱਸ ਹੋ ਕੇ ਰਹਿ ਗਈ ਹੈ ਅਤੇ ਇਹ ਉਨ੍ਹਾਂ ਜ਼ਮੀਰ ਤੋਂ ਗਿਰੇ ਹੋਏ ਲੋਕਾਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ।
ਇਹ ਵੀ ਪੜ੍ਹੋ : ਇੰਡੀਆ ਗੇਟ 'ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ 'ਤੇ ਜਾਰੀ ਹੋਇਆ ਤਾਜ਼ਾ ਅਲਰਟ
ਉਕਤ ਆਗੂਆਂ ਨੇ ਕਿਹਾ ਕਿ ਇਹ ਪਟੀਸ਼ਨ ਰੱਦ ਹੋਣ ਨਾਲ ਸਾਬਤ ਹੋ ਗਿਆ ਹੈ ਕਿ ਚੰਨ ਵੱਲ ਮੂੰਹ ਕਰ ਕੇ ਥੁੱਕਿਆ ਥੁੱਕਣ ਵਾਲੇ ਦੇ ਮੂੰਹ 'ਤੇ ਹੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟੀਆ ਇਲਜ਼ਾਮ 'ਚੋਂ 'ਲਿਪ' ਮੁਖੀ ਦੇ ਪਾਕ ਸਾਫ਼ ਨਿਕਲਣ ਨਾਲ ਸਮੁੱਚੇ ਪੰਜਾਬ ਵਾਸੀਆਂ ਨੂੰ ਪਤਾ ਲੱਗ ਗਿਆ ਹੈ ਕਿ ਇਹ ਸਭ ਇਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਹੀ ਹੋਇਆ ਹੈ ਅਤੇ ਇਸ ਨਾਲ ਲੋਕ ਇਨਸਾਫ਼ ਪਾਰਟੀ ਪਹਿਲਾਂ ਨਾਲੋਂ ਵੀ ਤਾਕਤਵਰ ਹੋ ਕੇ ਭ੍ਰਿਸ਼ਟਾਚਾਰ ਦਾ ਵਿਰੋਧ ਅਤੇ ਲੋਕ ਸੇਵਾ ਕਰੇਗੀ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਗੈਂਗਸਟਰਾਂ ਨੇ ਨੌਜਵਾਨ ਦਾ ਕਤਲ ਕਰ ਪਾਇਆ ਭੰਗੜਾ
ਇੰਡੀਆ ਗੇਟ 'ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ 'ਤੇ ਜਾਰੀ ਹੋਇਆ ਤਾਜ਼ਾ ਅਲਰਟ
NEXT STORY