ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਟੋਲ ਪਲਾਜ਼ਾ ਬੈਰੀਅਰ 'ਤੇ ਬੀਤੀ ਰਾਤ ਇਕ ਗੱਡੀ ਨੂੰ ਅਚਾਨਕ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਕਾਰ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਜਦਕਿ ਗੱਡੀ 'ਚ ਸਵਾਰ 7 ਲੋਕ ਬੜੀ ਮੁਸ਼ਕਲ ਨਾਲ ਬਚੇ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਅਤੇ ਟੋਲ ਪਲਾਜ਼ਾ ਕਰਮਚਾਰੀਆਂ ਨੇ ਕਰੀਬ 3 ਘੰਟੇ ਬਾਅਦ ਬਹੁਤ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੱਡੀ ਚਾਲਕ ਮਹਿਰਨ ਦੀਨ ਨੇ ਦੱਸਿਆ ਕਿ ਉਹ ਪਠਾਨਕੋਟ ਤੋਂ 6 ਸਵਾਰੀਆਂ ਲੈ ਕੇ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਟੋਲ ਪਲਾਜ਼ਾ 'ਤੇ ਪਰਚੀ ਕਟਵਾਉਣ ਲੱਗਾ ਤਾਂ ਗੱਡੀ ਦੇ ਇੰਜਣ 'ਚੋਂ ਧੂੰਆ ਨਿਕਲਣ ਲੱਗਾ, ਜਿਸ ਤੋਂ ਬਾਅਦ ਗੱਡੀ 'ਚ ਸਵਾਰ ਸਾਰੇ ਲੋਕ ਬਾਹਰ ਨਿਕਣ ਗਏ, ਜਿਸ ਤਰ੍ਹਾਂ ਹੀ ਸਭ ਬਾਹਰ ਆਏ ਗੱਡੀ ਨੂੰ ਭਿਆਨਕ ਅੱਗ ਲੱਗ ਗਈ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਭਾਰਤ ਦੇ ਰਾਸ਼ਟਰਪਤੀ ਵਲੋਂ 15 ਸੀਨੀਅਰ ਸਿਟੀਜ਼ਨਜ਼ ਸਨਮਾਨਤ
NEXT STORY