ਲੁਧਿਆਣਾ(ਨਰਿੰਦਰ ਮਹੇਂਦਰੁ)— ਲੁਧਿਆਣਾ ਨਜ਼ਦੀਕ ਜੰਲਿਆਲੀ 'ਚ ਪਲਾਸਟਿਕ ਦੀ ਖਿਡੌਣੇ ਬਣਾਉਣ ਵਾਲੀ ਬੱਤਰਾ ਪੋਲੀ ਕੈਪ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਕਾਰਨ ਫੈਕਟਰੀ 'ਚ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਤੇ ਮਸ਼ੀਨਾਂ ਵੀ ਬੁਰੀ ਤਰ੍ਹਾਂ ਨਾਲ ਨਸ਼ਟ ਹੋ ਗਈਆਂ। ਇਸ ਦੌਰਾਨ ਚੰਗੀ ਗੱਲ ਇਹ ਰਹੀ ਹੈ ਕਿ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਫਾਇਰ ਬ੍ਰਿਗੇਡ ਕਰਮਚਾਰੀ ਨੇ ਦੱਸਿਆ ਹੈ ਕਿ 2-3 ਘੰਟੇ ਦੀ ਲਗਾਤਾਰ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ।
ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ 'ਚ ਝੜਪ, ਚੱਲੀਆਂ ਤਲਵਾਰਾਂ
NEXT STORY