ਲੁਧਿਆਣਾ (ਕਾਲੀਆ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕ੍ਰਿਸ਼ਨ ਕੁਮਾਰ ਬਾਵਾ ਪ੍ਰਧਾਨ ਅੰਤਰਰਾਸ਼ਟਰੀ ਫਾਊਂਡੇਸ਼ਨ, ਕਰਨੈਲ ਸਿੰਘ ਗਿੱਲ ਸੂਬਾ ਪ੍ਰਧਾਨ, ਦਲਜੀਤ ਸਿੰਘ ਕੁਲਾਰ, ਬਹਾਦਰ ਸਿੰਘ ਸਿੱਧੂ ਨੇ ਭਵਨ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਬਲਵਿੰਦਰ ਸਿੰਘ ਵਾਲੀਆ ਜੋ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਸੇਵਾ ਕਰ ਰਹੇ ਹਨ, ਪ੍ਰਵਾਸੀ ਭਾਰਤੀ ਹਰੀ ਸਿੰਘ ਬੱਲ, ਗੁਰਜੀਤ ਸਿੰਘ ਅਤੇ ਨੰਬਰਦਾਰ ਅਤੇ ਗੁਰਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਸਮੇਂ ਡਾ. ਵਾਲੀਆ ਨੇ ਕਿਹਾ ਕਿ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਕੁਰਬਾਨੀ ਸਾਨੂੰ ਹੱਕ-ਸੱਚ ਲਈ ਲਡ਼ਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਹੀ ਹਨ। ਇਸ ਸਮੇਂ ਸ਼੍ਰੀ ਬਾਵਾ ਨੇ ਹਰੀ ਸਿੰਘ ਬੱਲ ਨੂੰ ਕੈਨੇਡਾ ਦਾ ਅੰਤਰਰਾਸ਼ਟਰੀ ਫਾਊਂਡੇਸ਼ਨ ਦਾ ਜਨਰਲ ਸਕੱਤਰ ਵੀ ਨਿਯੁਕਤ ਕੀਤਾ। ਇਸ ਸਮੇਂ ਉੱਤਮ ਸਿੰਘ, ਬਲਾਕ ਸੰਮਤੀ ਮੈਂਬਰ ਮਨੋਹਰ ਸਿੰਘ ਰਕਬਾ, ਅਜਮੇਰ ਸਿੰਘ ਰਾਜੋਆਣਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਖੂਨ-ਦਾਨ ਕਰ ਕੇ ਮੁਲਾਜ਼ਮਾਂ ਨੇ ਬੀ. ਐੱਸ. ਐੱਨ. ਐੱਲ. ਮੁਲਾਜ਼ਮ ਯੂਨੀਅਨ ਦਾ ਮਨਾਇਆ ਸਥਾਪਨਾ ਦਿਵਸ
NEXT STORY