ਲੁਧਿਆਣਾ, (ਸਹਿਗਲ)- ਕੋਰੋਨਾ ਵਾਇਰਸ ਦੇ ਘੱਟ ਹੋ ਰਹੇ ਮਾਮਲਿਆਂ ’ਚ ਜ਼ਿਲਾ ਪ੍ਰਸ਼ਾਸਨ ਪੁਲਸ ਅਤੇ ਸਿਹਤ ਵਿਭਾਗ ਕਾਫੀ ਰਾਹਤ ਮਹਿਸੂਸ ਕਰ ਰਿਹਾ ਹੈ। ਸਾਰਿਆਂ ਦੇ ਸਮੂਹਿਕ ਯਤਨਾਂ ਦੀ ਬਦੌਲਤ ਕੋਰੋਨਾ ਦੇ ਮਾਮਲਿਆਂ ਵਿਚ ਕਾਫੀ ਕਮੀ ਆ ਰਹੀ ਹੈ। ਕੋਰੋਨਾ ਦਾ ਇਲਾਜ ਕਰ ਰਹੇ ਮਾਹਿਰਾਂ ਦੀ ਮੰਨੀਏ ਤਾਂ ਹਾਲੇ ਘੱਟ ਤੋਂ ਘੱਟ 3 ਮਹੀਨੇ ਲੋਕਾਂ ਨੂੰ ਸਾਵਧਾਨ ਰਹਿਣਾ ਹੋਵੇਗਾ ਕਿਉਂਕਿ ਜੇਕਰ ਲੋਕਾਂ ਨੇ ਲਾਪ੍ਰਵਾਹੀ ਦਿਖਾਈ ਤਾਂ ਇਹ ਵਾਇਰਸ ਫਿਰ ਤੋਂ ਹਮਲਾਵਰ ਰੁਖ ਧਾਰਨ ਕਰ ਸਕਦਾ ਹੈ।
ਪਿਛਲੇ 24 ਘੰਟਿਆਂ ਵਿਚ 24 ਪਾਜ਼ੇਟਿਵ ਮਰੀਜ਼ ਸਾਹਮਣੇ ਆਏ, ਜਦਕਿ ਇਕ ਮਰੀਜ਼ ਦੀ ਮੌਤ ਹੋ ਗਈ। ਮ੍ਰਿਤਕ 67 ਸਾਲਾ ਮਹਿਲਾ ਹਰਪਾਲ ਨਗਰ ਦੀ ਰਹਿਣ ਵਾਲੀ ਸੀ ਅਤੇ ਦੀਪ ਹਸਪਤਾਲ ਵਿਚ ਦਾਖਲ ਸੀ। ਮਹਾਨਗਰ ਵਿਚ ਜੇਕਰ 20046 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਤਾਂ 19008 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਸ ਦਾ ਦੁਖਦ ਪਹਿਲੂ ਹੈ ਕਿ ਇਨ੍ਹਾਂ ’ਚੋਂ 829 ਮਰੀਜ਼ਾਂ ਦੀ ਮੌਤ ਹੋ ਗਈ। ਜ਼ਿਲੇ ਤੋਂ ਇਲਾਵਾ ਦੂਜੇ ਜ਼ਿਲਿਆਂ ਅਤੇ ਸੂਬਿਆਂ ਤੋਂ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ’ਚੋਂ 2697 ਦੀ ਰਿਪੋਰਟ ਪਾਜ਼ੇਟਿਵ ਆਈ, ਜਦਕਿ ਇਨ੍ਹਾਂ ’ਚੋਂ 308 ਮਰੀਜ਼ਾਂ ਦੀ ਮੌਤ ਹੋ ਗਈ। ਜ਼ਿਲੇ ਵਿਚ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਕਮੀ ਆ ਰਹੀ ਹੈ, ਜੋ ਇਸ ਮਹਾਮਾਰੀ ਦੇ ਖਤਮ ਹੋਣ ਦਾ ਇਕ ਸਕਾਰਾਤਮਕ ਸੰਕੇਤ ਹੈ।
75 ਲੋਕਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ
ਸਿਹਤ ਵਿਭਾਗ ਦੀ ਟੀਮ ਨੇ ਅੱਜ ਸ¬ਕ੍ਰੀਨਿੰਗ ਦੇ ਉਪਰੰਤ 75 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਹੈ ਵਰਤਮਾਨ ਵਿਚ ਆਈਸੋਲੇਸ਼ਨ ਵਿਚ ਰਹਿ ਰਹੇ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 1096 ਰਹਿ ਗਈ ਹੈ।
2189 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਸਿਹਤ ਵਿਭਾਗ ਨੇ ਅੱਜ 2189 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ 1791 ਸੈਂਪਲ ਦੀ ਰਿਪੋਰਟ ਹਾਲੇ ਪੈਂਡਿੰਗ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 377386 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ’ਚੋਂ 3,75,595 ਲੋਕਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਪ੍ਰਾਪਤ ਹੋ ਚੁੱਕੀ ਹੈ। ਜਿਸ ਵਿਚ 3,52,852 ਲੋਕਾਂ ਦੇ ਟੈਸਟ ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ 209 ਐਕਟਿਵ ਕੇਸ ਰਹਿ ਗਏ ਹਨ।
ਪੰਜਾਬ 'ਚ ਸੋਮਵਾਰ ਨੂੰ ਕੋਰੋਨਾ ਦੇ 336 ਨਵੇਂ ਮਾਮਲੇ ਆਏ ਸਾਹਮਣੇ, 8 ਦੀ ਮੌਤ
NEXT STORY