ਲੁਧਿਆਣਾ,(ਸਹਿਗਲ): ਲੁਧਿਆਣਾ ਜ਼ਿਲ੍ਹੇ 'ਚ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਨਾਲੋਂ ਕੋਰੋਨਾ ਦੇ ਮਾਮਲੇ ਕਾਫੀ ਜ਼ਿਆਦਾ ਗਿਣਤੀ 'ਚ ਹਰ ਰੋਜ਼ ਸਾਹਮਣੇ ਆ ਰਹੇ ਹਨ, ਜੋ ਕਿ ਜ਼ਿਲ੍ਹਾ ਵਾਸੀਆਂ ਲਈ ਤੇ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਅੱਜ ਵੀ ਲੁਧਿਆਣਾ ਜ਼ਿਲ੍ਹੇ 'ਚ 341 ਨਵੇਂ ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 17 ਮਰੀਜ਼ਾਂ ਦੀ ਅੱਜ ਮੌਤ ਹੋ ਚੁਕੀ ਹੈ। ਜ਼ਿਲ੍ਹੇ 'ਚ ਅੱਜ ਸਾਹਮਣੇ ਆਏ 341 ਨਵੇਂ ਮਾਮਲਿਆਂ 'ਚੋਂ 300 ਮਾਮਲੇ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਿਤ ਹਨ। ਉਥੇ ਹੀ ਜ਼ਿਲ੍ਹੇ 'ਚ ਕੋਰੋਨਾ ਕਾਰਣ ਮਰਨ ਵਾਲੇ 17 ਮਰੀਜ਼ਾਂ 'ਚੋਂ 14 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਿਤ ਹਨ।
ਪੰਜਾਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ
ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਸੂਬੇ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 60 ਹਜ਼ਾਰ ਤੋਂ ਪਾਰ ਹੋ ਗਈ ਹੈ, ਜਦਕਿ ਇਸ ਦੌਰਾਨ 1739 ਮਰੀਜ਼ਾਂ ਦੀ ਹੁਣ ਤਕ ਮੌਤ ਹੋ ਚੁਕੀ ਹੈ। ਪਿਛਲੇ 24 ਘੰਟਿਆਂ 'ਚ ਸੂਬੇ 'ਚ ਕੋਰੋਨਾ ਕਾਰਣ 49 ਮੌਤਾਂ ਹੋ ਚੁਕੀਆਂ ਹਨ, ਜਦਕਿ 1498 ਨਵੇਂ ਮਾਮਲੇ ਸਾਹਮਣੇ ਹਨ। ਜਿਸ ਕਾਰਨ ਸਰਗਰਮ ਮਰੀਜ਼ਾਂ ਦੀ ਗਿਣਤੀ 15731 ਹੋ ਗਈ ਹੈ। ਸੂਬੇ 'ਚ ਹੁਣ ਤਕ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 60013 ਹੋ ਗਈ ਹੈ ਅਤੇ 42543 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁਕੇ ਹਨ।
ਗੈਂਗਸਟਰ ਅਸ਼ੀਸ਼ ਚੋਪੜਾ ਯਮੁਨਾਨਗਰ ਤੋਂ ਗ੍ਰਿਫਤਾਰ, ਫਿਰੋਜ਼ਪੁਰ ਦੇ ਨੌਜਵਾਨ ਦਾ ਕੀਤਾ ਸੀ ਕਤਲ
NEXT STORY